• Latest
  • Trending
Punjab Police ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

Punjab Police ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

1 year ago
Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

26 minutes ago
Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

50 minutes ago
Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

2 hours ago
Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

3 hours ago
Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ

3 hours ago
Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

4 hours ago
Punjab ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਅਤੇ ਮਹਾਂਮੰਤਰੀ ਤਰੁਣ ਚੁੱਘ ਅੱਜ ਅੰਮ੍ਰਿਤਸਰ ਦੌਰੇ ’ਤੇ

Punjab ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਅਤੇ ਮਹਾਂਮੰਤਰੀ ਤਰੁਣ ਚੁੱਘ ਅੱਜ ਅੰਮ੍ਰਿਤਸਰ ਦੌਰੇ ’ਤੇ

4 hours ago
Hollywood Film Industry ਤੋਂ ਆਈ ਦੁਖਦ ਖ਼ਬਰ, ਮਸ਼ਹੂਰ ਅਭਿਨੇਤਰੀ ਦਾ ਹੋਇਆ ਦੇਹਾਂਤ

Hollywood Film Industry ਤੋਂ ਆਈ ਦੁਖਦ ਖ਼ਬਰ, ਮਸ਼ਹੂਰ ਅਭਿਨੇਤਰੀ ਦਾ ਹੋਇਆ ਦੇਹਾਂਤ

4 hours ago
Pathankot: ਰੇਲਵੇ ਦਾ ਵੱਡਾ ਫੈਸਲਾ: ਨੈਰੋਗੇਜ ਸੈਕਸ਼ਨ ‘ਤੇ ਇਸ ਦਿਨ ਨਹੀਂ ਚੱਲਣਗੀਆਂ ਟ੍ਰੇਨਾਂ

Pathankot: ਰੇਲਵੇ ਦਾ ਵੱਡਾ ਫੈਸਲਾ: ਨੈਰੋਗੇਜ ਸੈਕਸ਼ਨ ‘ਤੇ ਇਸ ਦਿਨ ਨਹੀਂ ਚੱਲਣਗੀਆਂ ਟ੍ਰੇਨਾਂ

5 hours ago
FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

5 hours ago
Hindi News
English News
Thursday, June 18, 2026
No Result
View All Result
40 °c
Chandigarh
34 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਭਗੌੜਾ ਤਸਕਰ ਮਨਜੋਤ ਸਿੰਘ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਦੁਬਈ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

January 9, 2025
in ਖਬਰਾਂ, ਪੰਜਾਬ
Punjab Police ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

Punjab Police ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

— ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਭਗੌੜਾ ਤਸਕਰ ਮਨਜੋਤ ਸਿੰਘ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਦੁਬਈ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
— ਗ੍ਰਿਫ਼ਤਾਰ ਮੁਲਜ਼ਮ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਹੁਕਮਾਂ ‘ਤੇ ਅੱਗੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿਖੇ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ ਤਿੰਨ ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ 9 ਐਮਐਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ, ਸਮੇਤ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦੇ ਗ੍ਰੇਅ ਰੰਗ ਦੀ ਹੌਂਡਾ ਐਕਟਿਵਾ ਸਕੂਟਰ (ਪੀ.ਬੀ.02ਈ.ਐਫ.2599), ਜਿਸ ‘ਤੇ ਉਹ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਇਹ ਭਰੋਸੇਯੋਗ ਜਾਣਕਾਰੀ ਮਿਲਣ ਕਿ ਇੱਕ ਵਿਦੇਸ਼ੀ ਮੂਲ ਦਾ ਭਾਰਤੀ ਵਿਅਕਤੀ ਮਨਜੋਤ ਸਿੰਘ ਉਰਫ਼ ਮੰਨੂ ਆਪਣੇ ਭਾਰਤ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਰੋਡ ‘ਤੇ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਇਸ ਨੈੱਟਵਰਕ ਦਾ ਮੁੱਖ ਸਰਗਨਾ ਹੈ ਜੋ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਕਰਨ ਲਈ ਐਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।
ਜ਼ਿਕਰਯੋਗ ਹੈ ਕਿ ਦੋਸ਼ੀ ਮਨਜੋਤ 2022 ਵਿੱਚ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਦਰਜ ਕੀਤੇ ਗਏ ਐਨਡੀਪੀਐਸ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਦੋਸ਼ੀ ਗੁਰਪ੍ਰੀਤ ਸਿੰਘ ਵੀ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ।
ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਉਸਦੇ ਸਾਥੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1) (ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 1 ਮਿਤੀ 08.01.2025 ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newsPUNJAB POLICEPunjab Police dgptop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

by Ranjit Singh
June 18, 2026
0

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਹਰਿਆਣਾ 'ਚ ਫਿਰ ਗਰਮੀ...

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

by Ranjit Singh
June 18, 2026
0

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ ਚੰਡੀਗੜ੍ਹ, 18 ਜੂਨ...

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

by Ranjit Singh
June 18, 2026
0

Big Breaking: 'ਆਪ' ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 18 ਜੂਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

by Ranjit Singh
June 18, 2026
0

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਹਰਿਆਣਾ 'ਚ ਫਿਰ ਗਰਮੀ...

Most Popular

Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
2 weeks ago
0

Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ - ਮੈਚ 'ਚ ਭਰਤ ਦੇ ਮਾਨਵ ਸੁਥਾਰ ਕਰ ਰਹੇ ਆਪਣਾ ਡੈਬਿਊ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 