• Latest
  • Trending
Punjab Police ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

Punjab Police ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

1 year ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

6 minutes ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

11 minutes ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

26 minutes ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

47 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

11 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

11 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

13 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

14 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

14 hours ago
Hindi News
English News
Thursday, October 29, 2026
No Result
View All Result
18 °c
Chandigarh
20 ° Fri
23 ° Sat
23 ° Sun
24 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਯੁੱਧ ਨਸ਼ਿਆਂ ਵਿਰੁੱਧ’ ਦੇ 129ਵੇਂ ਦਿਨ ਪੰਜਾਬ ਪੁਲਿਸ ਵੱਲੋਂ 111 ਨਸ਼ਾ ਤਸਕਰ ਗ੍ਰਿਫ਼ਤਾਰ; 41.3 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਬਰਾਮਦ

July 8, 2025
in ਖਬਰਾਂ, ਪੰਜਾਬ
Punjab Police ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

Punjab Police ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ
— ਯੁੱਧ ਨਸ਼ਿਆਂ ਵਿਰੁੱਧ’ ਦੇ 129ਵੇਂ ਦਿਨ ਪੰਜਾਬ ਪੁਲਿਸ ਵੱਲੋਂ 111 ਨਸ਼ਾ ਤਸਕਰ ਗ੍ਰਿਫ਼ਤਾਰ; 41.3 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਬਰਾਮਦ
— ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ‘ਚ ਵੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 129ਵੇਂ ਦਿਨ ਵਿੱਚ ਦਾਖਲ ਹੋ ਗਈ, ਜਿਸ ਦੌਰਾਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 180 ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ।

ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀ/ਐਸਐਸਪੀ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਬੱਸ ਅੱਡਿਆਂ ‘ਤੇ ਚਲਾਈ ਗਈ ਮੁਹਿੰਮ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਅੱਜ 458 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਤਹਿਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ 129 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 21,026 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 41.3 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਅਤੇ 23,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 473 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੀ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਕੋਹੜ ਜੜ੍ਹੋਂ ਖ਼ਤਮ ਨਹੀਂ ਹੋ ਜਾਂਦਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 83 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਜੇਲ੍ਹਾਂ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸ.ਏ.ਐਸ.ਨਗਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਘਰਾਂ ਅਤੇ ਪਖਾਨਿਆਂ ਸਮੇਤ ਹਰੇਕ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਹੈ।

Tags: Latest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

by Ranjit Singh
October 29, 2026
0

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਕਰਵਾ ਚੌਥ...

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
October 29, 2026
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

by Ranjit Singh
October 29, 2026
0

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ - ਸਾਡੀ ਸਰਕਾਰ ਦੀ ਨੀਅਤ...

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

by Ankit
October 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 29-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

by Ranjit Singh
October 29, 2026
0

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਕਰਵਾ ਚੌਥ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 