Punjab: ਡਿਊਟੀ ‘ਤੇ ਜਾਂਦੇ ਸਮੇਂ ਮੋਟਰਸਾਈਕਲ ਸਵਾਰ ਪੁਲਿਸ ਕਾਂਸਟੇਬਲ ਨੂੰ ਆਇਆ Heart Attack
ਮੌਕੇ ‘ਤੇ ਹੋਈ ਮੌਤ, ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ
ਲੁਧਿਆਣਾ, 24 ਜਨਵਰੀ : ਜਗਰਾਓਂ ਵਿੱਚ ਇੱਕ ਪੁਲਿਸ ਕਾਂਸਟੇਬਲ ਦੀ ਡਿਊਟੀ ਦੇ ਜਾਂਦੇ ਸਮੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਮਾਣੂੰਕੇ ਵਜੋਂ ਹੋਈ ਹੈ। ਹਰਪ੍ਰੀਤ ਸਿੰਘ ਪਹਿਲਾਂ ਜਗਰਾਉਂ ਵਿਖੇ ਤਾਇਨਾਤ ਸੀ ਅਤੇ ਕੁਝ ਸਮਾਂ ਪਹਿਲਾਂ ਉਸ ਦੀ ਬਦਲੀ ਨਵਾਂ ਸ਼ਹਿਰ ਹੋਈ ਸੀ।
ਜਾਣਕਾਰੀ ਅਨੁਸਾਰ ਕਾਂਸਟੇਬਲ ਹਰਪ੍ਰੀਤ ਸਿੰਘ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਡਿਊਟੀ ‘ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਹ ਬਾਈਕ ਤੋਂ ਡਿੱਗ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਕ ਰਾਹਗੀਰ ਨੇ ਲਾਸ਼ ਸੜਕ ਕਿਨਾਰੇ ਪਈ ਵੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ।ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ ‘ਚ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। ਇਸ ਘਟਨਾ ਨਾਲ ਉਸਦੇ ਪਿੰਡ ਚ ਸੋਗ ਦੀ ਲਹਿਰ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/