Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ
ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਗੈਂਗਸਟਰ ਹਰਮਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ।
ਜਾਣਕਾਰੀ ਮੁਤਾਬਕ ਮੱਤੇਵਾਲ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਮਨ ਇਲਾਕੇ ਵਿੱਚ ਮੌਜੂਦ ਹੈ। ਇਸ ’ਤੇ ਪੁਲਿਸ ਨੇ ਨਾਕਾਬੰਦੀ ਕੀਤੀ। ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਹਰਮਨ ਨੇ ਕਥਿਤ ਤੌਰ ’ਤੇ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਲੱਗੀ।
ਪੁਲਿਸ ਮੁਤਾਬਕ ਹਰਮਨ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਹਾਲ ਹੀ ਵਿੱਚ ਬੋਪਾ ਰਾਏ ਅੱਡੇ ’ਤੇ ਇੱਕ ਨੌਜਵਾਨ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਵੀ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਵਿੱਚ ਹੋਏ ਕਥਿਤ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੀ ਉਸ ਦੀ ਭਾਲ ਕੀਤੀ ਜਾ ਰਹੀ ਸੀ।
ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਇਲਾਜ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਮਾਮਲਿਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























