• Latest
  • Trending
PUNJAB POLICE ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

PUNJAB POLICE ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

4 months ago
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

10 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

10 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

11 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

14 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

14 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

16 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

16 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 hours ago
Hindi News
English News
Tuesday, June 23, 2026
No Result
View All Result
31 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB POLICE ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਆਈਈਡੀ ਦੀ ਵਰਤੋਂ ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਯੋਜਨਾਬੱਧ ਹਮਲਿਆਂ 'ਚ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ

February 11, 2026
in ਖਬਰਾਂ, ਪੰਜਾਬ
PUNJAB POLICE ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

PUNJAB POLICE ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

— ਆਈਈਡੀ ਦੀ ਵਰਤੋਂ ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਯੋਜਨਾਬੱਧ ਹਮਲਿਆਂ ‘ਚ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਮੁਲਜ਼ਮ ਆਪਣੇ ਹੈਂਡਲਰ ਵੱਲੋਂ ਚੰਗੇ ਪੈਸੇ ਮਿਲਣ ਦੇ ਭਰੋਸੇ ਮਗਰੋਂ ਉੱਤਰ ਪ੍ਰਦੇਸ਼ ਤੋਂ ਅੰਮ੍ਰਿਤਸਰ ਆਇਆ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਕਾਰਵਾਈ ‘ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀ-ਸਿੱਕੇ ਸਮੇਤ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਸੀਤਾਪੁਰ, ਉੱਤਰ ਪ੍ਰਦੇਸ਼ ਦੇ ਪਿੰਡ ਸਰੋਸਾ ਦਾ ਰਹਿਣ ਵਾਲਾ ਹੈ।

ਦੱਸਣਯੋਗ ਹੈ ਕਿ ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਆਈ.ਐਸ.ਆਈ. ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਉਪਰੰਤ ਇਸ ਨਾਲ ਸਬੰਧਤ ਕਾਰਕੁਨ, ਜਿਸਦੀ ਪਛਾਣ ਅੰਮ੍ਰਿਤਸਰ ਦੇ ਰਾਹੁਲ ਕੁਮਾਰ ਉਰਫ਼ ਗੱਜੂ ਵਜੋਂ ਹੋਈ ਹੈ, ਨੂੰ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਐਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਬਰਾਮਦ ਹੋਈ ਖੇਪ ਸਰਹੱਦ ਪਾਰ ਤੋਂ ਭੇਜੀ ਗਈ ਸੀ, ਜਿਸਨੂੰ ਉਸਨੇ ਸ਼ਹਿਰ ਦੇ ਬਾਹਰਵਾਰ ਇੱਕ ਨਿਰਧਾਰਤ ਸਥਾਨ ਤੋਂ ਪ੍ਰਾਪਤ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਇਹ ਆਈ.ਈ.ਡੀ. ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਯੋਜਨਾਬੱਧ ਹਮਲਿਆਂ ਵਿੱਚ ਵਰਤਿਆ ਜਾਣਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਖ਼ਾਤਮਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਇੱਕ ਠੋਸ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨੀ ਸੰਚਾਲਕਾਂ ਦੁਆਰਾ ਪੰਜਾਬ, ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਧਮਾਕੇ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਆਈਈਡੀ ਅਤੇ ਹਥਿਆਰਾਂ ਦੀ ਇੱਕ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈ, ਜਿਸਨੂੰ ਉਨ੍ਹਾਂ ਦੇ ਭਾਰਤ ਵਿਚਲੇ ਕਾਰਕੁਨਾਂ ਨੇ ਹਾਸਲ ਕੀਤਾ ਹੈ। ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕਰਕੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਸ਼ੱਕੀ ਸ਼ੁਭਮ ਕੁਮਾਰ ਉਰਫ ਸ਼ੁਭਮ ਸ਼੍ਰੀਵਾਸਤਵ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਜਲੰਧਰ ਜੀਟੀ ਰੋਡ ‘ਤੇ ਸਥਿਤ ਦਰਗਾਹ ਨੇੜੇ ਖਾਲੀ ਪਈ ਜਗ੍ਹਾ ਤੋਂ ਆਈਈਡੀ ਅਤੇ ਪਿਸਤੌਲ ਕੀਤਾ ਗਿਆ।

ਏਆਈਜੀ ਨੇ ਕਿਹਾ ਕਿ ਜਾਂਚ ਮੁਤਾਬਕ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਪੂਰੀ ਤਰ੍ਹਾਂ ਕੱਟੜਪੰਥੀ ਹੈ ਅਤੇ ਉਹ ਆਪਣੇ ਹੈਂਡਲਰ ਤੋਂ ਚੰਗੇ ਪੈਸੇ ਮਿਲਣ ਦੇ ਭਰੋਸੇ ਮਗਰੋਂ ਉੱਤਰ ਪ੍ਰਦੇਸ਼ ਤੋਂ ਅੰਮ੍ਰਿਤਸਰ ਆਇਆ ਸੀ ਅਤੇ ਉਸਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਸ਼ਹਿਰ ਦੇ ਬਾਹਰਵਾਰ ਇੱਕ ਨਿਰਧਾਰਤ ਸਥਾਨ ਤੋਂ ਆਈਈਡੀ ਅਤੇ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2), ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 18 ਅਤੇ 20, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ ਅਸਲਾ ਐਕਟ ਦੀ ਧਾਰਾ 25(1)(ਡੀ) ਤਹਿਤ ਐਫਆਈਆਰ ਨੰ.09 ਮਿਤੀ 10.02.2026 ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiLatest News In PunjabiLatest Punjab news in PunjabiPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

by Ankit
June 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 23-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

by Ankit
June 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 23-06-2026 |...

Most Popular

Big News: ਅਮਰੀਕੀ ਸੰਸਦ ‘ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ

Big News: ਅਮਰੀਕੀ ਸੰਸਦ ‘ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ

by Ranjit Singh
3 weeks ago
0

Big News: ਅਮਰੀਕੀ ਸੰਸਦ 'ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਅਮਰੀਕੀ ਸੰਸਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 