Punjab Police ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ
– ਦੋਵਾਂ ਪਾਸਿਆਂ ਤੋਂ 50 ਰਾਉਂਡ ਫਾਇਰਿੰਗ,
– 7 ਹਥਿਆਰ ਅਤੇ ਕਈ ਕਾਰਤੂਸ ਬਰਾਮਦ
ਜਲੰਧਰ: ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀਆਂ ਅਤੇ ਪੁਲਸ (Punjab Police) ਵਿਚਾਲੇ ਜ਼ਬਰਦਸਤ ਮੁਕਾਬਲਾ ਹੋਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ। ਜਿਸ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਗੈਂਗਸਟਰ ਲੰਡਾ ਦਾ ਇੱਕ ਸਾਥੀ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕੀਤਾ ਕਿ ” ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਵਿੱਚ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਗੈਂਗਸਟਰਾਂ ਦਾ ਪਿੱਛਾ ਕਰਨ ਦੌਰਾਨ 2 ਪੁਲਿਸ ਮੁਲਾਜ਼ਮ ਅਤੇ ਗੈਂਗਸਟਰ ਵੀ ਜ਼ਖ਼ਮੀ ਹੋਏ, ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ।ਬਰਾਮਦਗੀ: 7 ਹਥਿਆਰ ਅਤੇ ਕਈ ਕਾਰਤੂਸ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/