Punjab ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਨੂੰ ਵੱਡਾ ਝਟਕਾ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ : ਨਸ਼ਾ ਤਸਕਰੀ ਨੈਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਵੱਲੋਂ 25 ਨਵੰਬਰ 2024 ਨੂੰ ਪ੍ਰੀਵੈਂਸ਼ਨ ਆਫ ਇਲਸਿਟ ਟ੍ਰੈਫਿਕ ਇਨ ਐਨ.ਡੀ.ਪੀ.ਐਸ ਐਕਟ (#PITNDPS) ਦੇ ਤਹਿਤ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ ਰਾਣੋ ਸਰਪੰਚ ਨੂੰ ਅੰਤਰਰਾਸ਼ਟਰੀ ਤਸਕਰਾਂ ਨਾਲ ਸੰਬੰਧ ਹੋਣ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਨਜਾਇਜ਼ ਸਾਧਨਾਂ ਰਾਹੀਂ ਹਾਸਲ ਕੀਤੀ 7.80 ਕਰੋੜ ਰੁਪਏ ਦੀ ਉਸ ਦੀ ਜਾਇਦਾਦ ਨੂੰ ਜ਼ਬਤ ਕਰ ਦਿੱਤਾ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਉਸ ਨੂੰ ਕੇਂਦਰੀ ਜੇਲ੍ਹ, ਕਪੂਰਥਲਾ ਤੋਂ ਕੇਂਦਰੀ ਜੇਲ੍ਹ, ਬਠਿੰਡਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ “ਗੁਰਦੀਪ ਸਿੰਘ ਵਾਰ-ਵਾਰ ਅਪਰਾਧ ਕਰਨ ਦਾ ਆਦੀ ਹੈ, ਜਿਸ ‘ਤੇ ਐਨ.ਡੀ.ਪੀ.ਐਸ ਐਕਟ ਤਹਿਤ 7 ਕੇਸ ਦਰਜ ਹਨ। ਉਹ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਸੀ।ਏ.ਐਨ.ਟੀ.ਐਫ, ਪੰਜਾਬ ਨਸ਼ਾ ਮੁਕਤ ਪੰਜਾਬ ਲਈ ਵਚਨਬੱਧ ਹੈ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/