Punjab: ਗੁਰਦਾਸਪੁਰ ‘ਚ 2 ਪੁਲਿਸ ਮੁਲਾਜ਼ਮਾਂ ਦੀਆਂ ਮਿਲੀਆਂ ਲਾਸ਼ਾਂ
ਚੰਡੀਗੜ੍ਹ, 22 ਫਰਵਰੀ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਵਿੱਚ 2 ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਪੰਜਾਬ ਪੁਲਿਸ ਦੇ ਏ.ਐਸ.ਆਈ. ਗੁਰਨਾਮ ਸਿੰਘ ਵਜੋਂ ਹੋਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਕੀਤੀ। ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਦ ਸਵੇਰੇ ਥਾਣਾ ਦੋਰਾੰਗਲਾ ਦੇ ਐਸ.ਐਚ.ਓ. (SHO) ਬਨਾਰਸੀਦਾਸ ਨੇ ਪੁਲਿਸ ਚੌਕੀ ਫੋਨ ਕੀਤਾ ਤਾਂ ਕਿਸੇ ਨੇ ਚੁੱਕਿਆ ਨਹੀਂ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਦੇ ਸਰਪੰਚ ਕਮਲਜੀਤ ਸਿੰਘ ਨੂੰ ਫੋਨ ਕੀਤਾ, ਜਿਸ ਤੋਂ ਬਾਅਦ ਉਹ ਪੁਲਿਸ ਚੌਕੀ ਪਹੁੰਚੇ। ਉੱਥੇ ਉਨ੍ਹਾਂ ਏ.ਐਸ.ਆਈ. (ASI) ਦੀ ਲਾਸ਼ ਕੁਰਸੀ ‘ਤੇ ਪਈ ਦੇਖੀ, ਜਦਕਿ ਹੋਮਗਾਰਡ ਦੀ ਲਾਸ਼ ਮੰਜੇ ‘ਤੇ ਪਈ ਮਿਲੀ।
ਐਸ.ਐਸ.ਪੀ. ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਦੋਵੇਂ ਪੁਲਿਸ ਮੁਲਾਜ਼ਮ ਇੱਕੋ ਚੌਕੀ ਵਿੱਚ ਤਾਇਨਾਤ ਸਨ ਅਤੇ ਰਾਤ ਨੂੰ ਡਿਊਟੀ ਦੌਰਾਨ ਉਨ੍ਹਾਂ ਨੂੰ ਗੋਲੀ ਮਾਰੀ ਗਈ। ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਗੋਲੀ ਕਿਸ ਨੇ ਚਲਾਈ। ਇਸ ਦੇ ਨਾਲ ਹੀ BSF ਦੇ ਡੀ.ਆਈ.ਜੀ. ਜੇ.ਕੇ. ਵਿਰਦੀ ਵੀ ਮੌਕੇ ‘ਤੇ ਜਾਂਚ ਲਈ ਪਹੁੰਚੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























