PUNJAB ’ਚ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਾਰੇ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
ਚੰਡੀਗੜ੍ਹ, 14ਜਨਵਰੀ(ਵਿਸ਼ਵ ਵਾਰਤਾ) ਗਣਤੰਤਰ ਦਿਵਸ ਦੇ ਮੱਦੇਨਜ਼ਰ 27 ਜਨਵਰੀ ਤੱਕ ਸੂਬੇ ਦੇ ਸਾਰੇ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਡੀਜੀਪੀ ਵੱਲੋਂ ਜਾਰੀ ਹੁਕਮਾਂ ਅਨੁਸਾਰ 27 ਜਨਵਰੀ ਤੱਕ ਪੰਜਾਬ ਵਿੱਚ ਕਿਸੇ ਵੀ ਪੁਲੀਸ ਮੁਲਾਜ਼ਮ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਆਮਦ ’ਤੇ ਸੁਰੱਖਿਆ ਪ੍ਰਬੰਧਾਂ ਨੂੂੰ ਪੁਖਤਾ ਰੱਖਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ 27 ਜਨਵਰੀ ਤੱਕ ਸੂਬੇ ’ਚ ਕਿਸੇ ਵੀ ਪੁਲੀਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ, ਜੇਕਰ ਪਹਿਲਾਂ ਕਿਸੇ ਦੀ ਛੁੱਟੀ ਮਨਜ਼ੂਰ ਕੀਤੀ ਗਈ ਹੈ ਤਾਂ ਉਹ ਵੀ ਰੱਦ ਕਰ ਦਿੱਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/