ਇਸ ਪੁਲਿਸ ਮੁਲਾਜ਼ਮ ਨੇ ਬਚਾਈ ਸੁਖਬੀਰ ਸਿੰਘ ਬਾਦਲ ਜੀ ਜਾਨ
ਧਾਰਮਿਕ ਸਜ਼ਾ ਭੁਗਤਣ ਦੌਰਾਨ ਹੋਇਆ ਸੀ ਜਾਨਲੇਵਾ ਹਮਲਾ
ਅੱਜ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ। ਇਸ ਦੌਰਾਨ ਸੁਖਬੀਰ ਬਾਦਲ ਅੱਜ ਹਰਿਮੰਦਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਹਮਲਾਵਰ ਨੇ ਗੋਲੀਬਾਰੀ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ (Punjab Police) ਵਾਲਿਆਂ ਨੇ ਉਸ ਨੂੰ ਫੜ ਲਿਆ। ਸੁਖਬੀਰ ਬਾਦਲ ਨੂੰ ਤੁਰੰਤ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ। ਹਰਿਮੰਦਰ ਸਾਹਿਬ ਦੇ ਬਾਹਰ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਸਨ, 200 ਦੇ ਕਰੀਬ ਪੁਲਿਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਓਥੇ ਨਿਯੁਕਤ ਕੀਤੇ ਗਏ ਸਨ। ਮੁਲਾਜ਼ਮ ਰਛਪਾਲ ਸਿੰਘ ਨੇ ਮੁਲਜ਼ਮ ਨੂੰ ਨੇੜੇ ਆਉਂਦਾ ਦੇਖ ਕੇ ਉਸ ਦਾ ਪਿੱਛਾ ਕੀਤਾ।ਜਿਵੇਂ ਹੀ ਉਸ ਨੇ ਹਮਲੇ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਮੁਸਤੈਦੀ ਨਾਲ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕ ਲਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/