• Latest
  • Trending
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

3 weeks ago
IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

9 seconds ago
ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

2 hours ago
ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

2 hours ago
Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

2 hours ago
Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

4 hours ago
IPL 2026 LSG vs PBKS :  ਪੰਜਾਬ ਕਿੰਗਜ਼ ਨੇ ਜਿੱਤਿਆ Toss

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

5 hours ago
ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

5 hours ago
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

6 hours ago
Hindi News
English News
Saturday, May 23, 2026
No Result
View All Result
32 °c
Chandigarh
37 ° Sun
37 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਗ੍ਰਿਫਤਾਰ ਕੀਤੇ ਦੋਸ਼ੀ ਗੁਰਜਿੰਦਰ ਦੇ ਖੁਲਾਸੇ ਅਨੁਸਾਰ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਅੰਜਾਮ ਦਿੱਤੀਆਂ ਗਈਆਂ ਸਨ ਤਿੰਨੋਂ ਅੱਤਵਾਦੀ ਵਾਰਦਾਤਾਂ: ਡੀਜੀਪੀ ਗੌਰਵ ਯਾਦਵ

May 2, 2026
in ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

Oplus_16908288

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਗ੍ਰਿਫਤਾਰ ਕੀਤੇ ਦੋਸ਼ੀ ਗੁਰਜਿੰਦਰ ਦੇ ਖੁਲਾਸੇ ਅਨੁਸਾਰ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਅੰਜਾਮ ਦਿੱਤੀਆਂ ਗਈਆਂ ਸਨ ਤਿੰਨੋਂ ਅੱਤਵਾਦੀ ਵਾਰਦਾਤਾਂ: ਡੀਜੀਪੀ ਗੌਰਵ ਯਾਦਵ

ਗ੍ਰਿਫਤਾਰ ਕੀਤਾ ਦੋਸ਼ੀ ਗੁਰਜਿੰਦਰ ਅਤੇ ਮ੍ਰਿਤਕ ਜਗਰੂਪ ਲੰਬੇ ਸਮੇਂ ਤੋਂ ਸੰਪਰਕ ਵਿੱਚ ਸਨ; ਪੁਲਿਸ ਤੋਂ ਬਚਣ ਲਈ ਵੱਖ-ਵੱਖ ਹੋ ਕੇ ਪੁੱਜੇ ਸਨ ਰਾਜਪੁਰਾ

A major breakthrough in the Shambhu railway track blast case at #Patiala. #SSOC Amritsar, @PatialaPolice & CI Pathankot jointly apprehends Gurjinder Singh @ Baba Beant, key associate of main executor Jagroop Singh.

Preliminary investigation reveals his role in the Shambhu blast,… pic.twitter.com/L4S46hxFfQ

— DGP Punjab Police (@DGPPunjabPolice) May 2, 2026

ਚੰਡੀਗੜ੍ਹ/ਪਟਿਆਲਾ, 2 ਮਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ – ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੇਸਾਂ ਦੀ ਗੁੱਥੀ ਸਫ਼ਲਤਾਪੂਰਵਕ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਅਤੇ ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਬਿਧੀਪੁਰ ਦਾ ਰਹਿਣ ਵਾਲਾ ਹੈ।

ਇਹ ਕਾਮਯਾਬੀ, ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜਲੇ ਰੇਲਵੇ ਟਰੈਕ ’ਤੇ ਹੋਏ ਧਮਾਕੇ ਦੀ ਚੱਲ ਰਹੀ ਜਾਂਚ ਦੌਰਾਨ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਜਗਰੂਪ ਸਿੰਘ ਉਰਫ਼ ਜੂਪਾ ਉਕਤ ਥਾਂ ’ਤੇ ਆਈ.ਈ.ਡੀ. ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਮੇਂ ਤੋਂ ਪਹਿਲਾਂ ਹੀ ਆਈ.ਈ.ਡੀ ਵਿਸਫੋਟ ਹੋਣ ਕਾਰਨ ਉਸਦੀ ਮੌਤ ਹੋ ਗਈ ਸੀ। ਪੁਲਿਸ ਨੇ ਪਹਿਲਾਂ ਹੀ ਚਾਰ ਕੱਟੜਪੰਥੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਸਤਨਾਮ ਸਿੰਘ ਉਰਫ਼ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰੇਨੇਡ, ਦੋ .30 ਬੋਰ ਪਿਸਤੌਲ, ਆਧੁਨਿਕ ਸੰਚਾਰ ਉਪਕਰਣ ਅਤੇ ਲੈਪਟਾਪ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਮ੍ਰਿਤਕ ਜਗਰੂਪ ਦੇ ਭਰਾ ਸਤਨਾਮ ਉਰਫ਼ ਸੱਤਾ ਦੇ ਖੁਲਾਸੇ ’ਤੇ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਵੱਡਾ ਜ਼ਖੀਰਾ ਵੀ ਬਰਾਮਦ ਕੀਤਾ ਗਿਆ ਹੈ, ਜਿਸ ਵਿੱਚ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ), ਹੈਂਡ ਗ੍ਰੇਨੇਡ, ਵਿਸਫੋਟਕ ਅਤੇ ਆਧੁਨਿਕ ਪਿਸਤੌਲਾਂ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਜਿੰਦਰ ਅਤੇ ਜਗਰੂਪ ਲੰਬੇ ਸਮੇਂ ਤੋਂ ਸਾਥੀ ਸਨ ਅਤੇ ਸ਼ੰਭੂ ਧਮਾਕੇ ਵਾਲੇ ਦਿਨ, ਇਹ ਦੋਵੇਂ ਪੁਲਿਸ ਤੋਂ ਬਚਣ ਲਈ ਵੱਖੋ-ਵੱਖ ਹੋ ਕੇ ਰਾਜਪੁਰਾ ਪਹੁੰਚੇ ਸਨ ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਜਿੰਦਰ ਧਮਾਕੇ ਦੇ ਸਮੇਂ ਮੌਕੇ ’ਤੇ ਮੌਜੂਦ ਸੀ, ਪਰ ਕੁਝ ਦੂਰੀ ’ਤੇ ਖੜ੍ਹਾ ਹੋਣ ਕਰਕੇ ਉਹ ਬਚ ਕੇ ਨਿਕਲਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਗੁਰਜਿੰਦਰ ਨੂੰ ਇਹ ਪਤਾ ਲੱਗਾ ਕਿ ਜਗਰੂਪ ਦੀ ਆਈ.ਈ.ਡੀ. ਫਟਣ ਕਾਰਨ ਮੌਤ ਹੋ ਗਈ ਹੈ ਤਾਂ ਉਹ ਮੌਕੇ ਤੋਂ ਭੱਜ ਨਿੱਕਲਿਆ।

ਡੀਜੀਪੀ ਨੇ ਦੱਸਿਆ ਕਿ ਗੁਰਜਿੰਦਰ ਸਿੰਘ ਦੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਤਿੰਨੋਂ ਅੱਤਵਾਦੀ ਵਾਰਦਾਤਾਂ – 7 ਨਵੰਬਰ, 2025 ਨੂੰ ਸੀਆਈਏ ਮੋਗਾ ਵਿਖੇ ਗ੍ਰਨੇਡ ਹਮਲਾ, 23 ਜਨਵਰੀ, 2026 ਨੂੰ ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ 27 ਅਪ੍ਰੈਲ, 2026 ਨੂੰ ਸ਼ੰਭੂ ਧਮਾਕਾ – ਨੂੰ ਮਲੇਸ਼ੀਆ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਇਸੇ ਅੱਤਵਾਦੀ ਮਾਡਿਊਲ ਵੱਲੋਂ ਅੰਜਾਮ ਦਿੱਤਾ ਗਿਆ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮਲੇਸ਼ੀਆ ਅਧਾਰਤ ਹੈਂਡਲਰ ਅਮਰੀਕਾ ਅਤੇ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਅੱਗੇ ਜੁੜੇ ਹੋਏ ਸਨ।

ਉਨ੍ਹਾਂ ਕਿਹਾ,‘‘ਇਸ ਗ੍ਰਿਫਤਾਰੀ ਅਤੇ ਪਹਿਲਾਂ ਦੀਆਂ ਬਰਾਮਦਗੀਆਂ ਨਾਲ ਮੋਗਾ, ਸਰਹਿੰਦ ਅਤੇ ਸ਼ੰਭੂ ਵਿਖੇ ਹੋਈਆਂ ਤਿੰਨੋਂ ਅੱਤਵਾਦੀ ਘਟਨਾਵਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ।’’

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਇੱਕ ਖੁਫੀਆ ਕਾਰਵਾਈ ਤਹਿਤ ਮੁੱਖ ਦੋਸ਼ੀ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਅੰਮ੍ਰਿਤਸਰ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਪਟਿਆਲਾ ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਪੁਲਿਸ ਦੀ ਗ੍ਰਿਫਤ ਤੋਂ ਬਚਣ ਲਈ ਇਸ ਮਾਡਿਊਲ ਵੱਲੋਂ ਸਖ਼ਤ ਰੇਡੀਓ ਸਾਈਲੈਂਸ ਬਣਾਈ ਹੋਈ ਸੀ ਅਤੇ ਦੋਸ਼ੀ ਆਪਣੀਆਂ ਗਤੀਵਿਧੀਆਂ ਦੌਰਾਨ ਬਹੁਤ ਸਾਵਧਾਨੀਆਂ ਵਰਤ ਰਹੇ ਸਨ। ਇਸ ਮਾਮਲੇ ਸੰਬਧੀ ਹੋਰ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

by Navjot
May 23, 2026
0

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ ਸ਼੍ਰੇਅਸ...

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

by Jaspreet Kaur
May 23, 2026
0

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਹਰਿਆਣਾ, 23 ਮਈ 2026 (ਵਿਸ਼ਵ ਵਾਰਤਾ): ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਦਿੱਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 23, 2026
0

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ਜੋਸ਼ ਇੰਗਲਿਸ ਨੇ ਬਣਾਈਆਂ ਸਭ ਤੋਂ ਵੱਧ ਦੌੜਾ;...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

by Navjot
May 23, 2026
0

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ ਸ਼੍ਰੇਅਸ...

Most Popular

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
3 weeks ago
0

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਗੁਜਰਾਤ, 30 ਅਪ੍ਰੈਲ, 2026: ਅੱਜ ਆਈਪੀਐਲ ਵਿੱਚ ਗੁਜਰਾਤ ਟਾਈਟਨਜ਼ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 