Punjab ਪੁਲਿਸ ਨੇ ਗੁਰਦਾਸਪੁਰ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਇਆ, ਤਿੰਨ ਗ੍ਰਿਫ਼ਤਾਰ
ਗੁਰਦਾਸਪੁਰ, 17 ਮਈ – ਗੁਰਦਾਸਪੁਰ ਪੁਲਿਸ ਵੱਲੋਂ ਕਾਊਂਟਰ ਇੰਟੈਲੀਜੈਂਸ, ਪੰਜਾਬ ਦੇ ਸਹਿਯੋਗ ਨਾਲ, ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਮਿਤੀ 27.04.2026 ਨੂੰ ਗੀਤਾ ਭਵਨ ਰੋਡ, ਗੁਰਦਾਸਪੁਰ ਨੇੜੇ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾ ਲਿਆ ਹੈ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਤਕਨੀਕੀ ਜਾਣਕਾਰੀ, ਸੀਸੀਟੀਵੀ ਫੁਟੇਜ ਅਤੇ ਮਨੁੱਖੀ ਖੁਫੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੁਕਾਨ ਦੇ ਨੇੜੇ ਹੈਂਡ ਗ੍ਰਨੇਡ ਸੁੱਟਣ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰ ਲਈ। ਜਾਂਚ ਦੌਰਾਨ, ਇੱਕ ਮੁਲਜ਼ਮ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਹੈਂਡਲਰ ਤੋਂ ਦੋ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਸਨ।
ਪੁਲਿਸ ਥਾਣਾ ਸਿਟੀ, ਗੁਰਦਾਸਪੁਰ ਵਿੱਖੇ UAPA ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਵਿਦੇਸ਼ੀ ਹੈਂਡਲਰ ਅਤੇ ਸਥਾਨਕ ਸਹਾਇਤਾ ਨੈਟਵਰਕ ਸਮੇਤ ਅਗਲੇ ਅਤੇ ਪਿਛਲੇ ਸੰਬੰਧਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ, ਸੂਬੇ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























