• Latest
  • Trending
PUNJAB POLICE ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

PUNJAB POLICE ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

8 months ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

7 minutes ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

23 minutes ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

2 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

4 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

4 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

4 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

4 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

4 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

4 hours ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

4 hours ago
Hindi News
English News
Friday, September 11, 2026
No Result
View All Result
29 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB POLICE ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

ਡੀਜੀਪੀ ਗੌਰਵ ਯਾਦਵ ਨੇ ਸੰਗਠਿਤ ਅਪਰਾਧ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਇਆ; ਕਿਹਾ, ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ

January 12, 2026
in ਖਬਰਾਂ, ਪੰਜਾਬ
PUNJAB POLICE ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

PUNJAB POLICE ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

— ਡੀਜੀਪੀ ਗੌਰਵ ਯਾਦਵ ਨੇ ਸੰਗਠਿਤ ਅਪਰਾਧ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਇਆ; ਕਿਹਾ, ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ

— ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ

ਕਤਲ ਦੇ ਮਾਸਟਰਮਾਈਂਡ ਵਜੋਂ ਗੈਂਗਸਟਰ ਪ੍ਰਭ ਦਾਸੂਵਾਲ ਦੀ ਭੂਮਿਕਾ ਆਈ ਸਾਹਮਣੇ, ਪੁਰਾਣੀ ਦੁਸ਼ਮਣੀ ਦੇ ਚਲਦਿਆਂ ਕਤਲ ਨੂੰ ਦਿੱਤਾ ਅੰਜ਼ਾਮ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 12 ਜਨਵਰੀ (ਵਿਸ਼ਵ ਵਾਰਤਾ):- ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ।

ਪੁਲਿਸ ਜਾਂਚ ਮੁਤਾਬਕ ਇਸ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਪ੍ਰਭ ਦਾਸੂਵਾਲ ਹੈ ਜਿਸ ਨੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਯੋਜਨਾਬੱਧ ਅਤੇ ਟੀਚਾਗਤ ਢੰਗ ਨਾਲ ਇਸ ਕਤਲ ਨੂੰ ਅੰਜ਼ਾਮ ਦਿੱਤਾ। ਡੀਜੀਪੀ, ਜਿਨ੍ਹਾਂ ਦੇ ਨਾਲ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਇੰਸਪੈਕਟਰ ਜਨਰਲ ਆਫ ਪੁਲਿਸ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਮੌਜੂਦ ਸਨ, ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਿਲੀ ਜਲਦ ਸਫਲਤਾ ਸੰਗਠਿਤ ਅਪਰਾਧਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਨ ਪ੍ਰਤੀ ਪੰਜਾਬ ਪੁਲਿਸ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਗੂੰਗਾ (20) ਵਾਸੀ ਠੱਕਰਪੁਰਾ, ਤਰਨਤਾਰਨ; ਕਰਮਜੀਤ ਸਿੰਘ (23) ਵਾਸੀ ਪਿੰਡ ਪੱਸਨਾਵਾਲ, ਗੁਰਦਾਸਪੁਰ; ਜੋਬਨਪ੍ਰੀਤ ਸਿੰਘ (19) ਵਾਸੀ ਪਿੰਡ ਭਾਈ ਲੱਧੂ, ਤਰਨਤਾਰਨ; ਹਰਪ੍ਰੀਤ ਸਿੰਘ ਉਰਫ਼ ਹੈਪੀ (27) ਵਾਸੀ ਪਿੰਡ ਬਹਾਦਰ ਨਗਰ, ਤਰਨਤਾਰਨ; ਜੋਬਨਪ੍ਰੀਤ ਸਿੰਘ (20), ਕੁਲਵਿੰਦਰ ਸਿੰਘ ਉਰਫ਼ ਕਿੰਦਾ (20) ਅਤੇ ਅਰਮਾਨਦੀਪ ਸਿੰਘ (18) ਤਿੰਨੋਂ ਵਾਸੀ ਪਿੰਡ ਕਲਸੀਆਂ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੁਖਰਾਜ ਸਿੰਘ ਉਰਫ਼ ਗੂੰਗਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਅਸਲਾ ਐਕਟ ਦੇ ਮਾਮਲੇ ਦਰਜ ਹਨ ਅਤੇ ਉਹ ਸਰਪੰਚ ਰਾਜਵਿੰਦਰ ਸਿੰਘ ਉਰਫ਼ ਰਾਜ ਕਤਲ ਕੇਸ ਵਿੱਚ ਵੀ ਸ਼ਾਮਲ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੀ ਮ੍ਰਿਤਕ ਸਾਬਕਾ ਸਰਪੰਚ ਨਾਲ ਪੁਰਾਣੀ ਦੁਸ਼ਮਣੀ ਸੀ ਅਤੇ ਉਸ ਨੇ ਪਹਿਲਾਂ ਵੀ ਉਸ ‘ਤੇ ਗੋਲੀਬਾਰੀ ਕੀਤੀ ਸੀ, ਜੋ ਸਪੱਸ਼ਟ ਤੌਰ ‘ਤੇ ਯੋਜਨਾਬੱਧ ਅਤੇ ਚੰਗੀ ਤਰ੍ਹਾਂ ਰਚੀ ਗਈ ਸਾਜ਼ਿਸ਼ ਵੱਲ ਸੰਕੇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਨੂੰ ਪਹਿਲ ਦੇ ਆਧਾਰ ‘ਤੇ ਸੁਲਝਾਇਆ ਗਿਆ ਅਤੇ ਇਸ ਕਤਲ ਦੀ ਜਾਂਚ ਲਈ ਕਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਕਨੀਕੀ ਨਿਗਰਾਨੀ ਅਤੇ ਖੁਫ਼ੀਆ ਜਾਣਕਾਰੀ ਨਾਲ ਕੀਤੀ ਜਾਂਚ ਸਦਕਾ ਪੁਲਿਸ ਟੀਮਾਂ ਨੇ ਅਪਰਾਧ ਵਿੱਚ ਸ਼ਾਮਲ ਦੋਵੇਂ ਸ਼ੂਟਰਾਂ ਸੁਖਰਾਜ ਸਿੰਘ ਉਰਫ਼ ਗੂੰਗਾ ਅਤੇ ਕਰਮਜੀਤ ਸਿੰਘ ਦੀ ਪਛਾਣ ਕੀਤੀ।

ਉਨ੍ਹਾਂ ਕਿਹਾ ਕਿ ਲਗਾਤਾਰ ਅੰਤਰ-ਰਾਜੀ ਤਾਲਮੇਲ, ਖੁਫੀਆ ਏਜੰਸੀ ਦੀ ਅਗਵਾਈ ਵਾਲੀ ਟ੍ਰੈਕਿੰਗ ਅਤੇ ਕੇਂਦਰੀ ਏਜੰਸੀਆਂ ਅਤੇ ਛੱਤੀਸਗੜ੍ਹ ਪੁਲਿਸ ਦੇ ਨਜ਼ਦੀਕੀ ਸਹਿਯੋਗ ਸਦਕਾ ਦੋਵਾਂ ਸ਼ੂਟਰਾਂ ਨੂੰ ਰਾਏਪੁਰ, ਛੱਤੀਸਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਦੋਵੇਂ ਦੋਸ਼ੀ ਮਹਾਰਾਸ਼ਟਰ, ਦਿੱਲੀ, ਬਿਹਾਰ, ਪੰਜਾਬ ਅਤੇ ਛੱਤੀਸਗੜ੍ਹ ਸਮੇਤ ਕਈ ਰਾਜਾਂ ਵਿੱਚ ਜਾਣਬੁੱਝ ਕੇ ਟਿਕਾਣੇ ਬਦਲ ਰਹੇ ਸਨ ਅਤੇ ਆਪਣੀ ਪਛਾਣ ਛੁਪਾਉਣ ਅਤੇ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਜਾਅਲੀ ਆਧਾਰ ਕਾਰਡਾਂ ਦੀ ਵਰਤੋਂ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇੱਕ ਹੋਰ ਪੁਲਿਸ ਟੀਮ ਨੇ ਐਸਐਸਓਸੀ ਮੋਹਾਲੀ ਦੀ ਮਦਦ ਨਾਲ ਦੋ ਹੋਰ ਮੁਲਜ਼ਮਾਂ (ਦੋਵਾਂ ਦਾ ਨਾਂ ਜੋਬਨਪ੍ਰੀਤ ਸਿੰਘ ਹੈ) ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਵਲਟੋਹਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਕੁਲਵਿੰਦਰ ਸਿੰਘ ਉਰਫ ਕਿੰਦਾ ਅਤੇ ਅਰਮਾਨਦੀਪ ਸਿੰਘ ਨੂੰ ਤਰਨਤਾਰਨ ਦੇ ਭਿੱਖੀਵਿੰਡ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹਨਾਂ ਪੰਜਾਂ ਦੋਸ਼ੀਆਂ ਨੇ ਸ਼ੂਟਰਾਂ ਨੂੰ ਰਸਦ, ਪਨਾਹ, ਹਥਿਆਰ ਅਤੇ ਮੋਟਰਸਾਈਕਲ ਮੁਹੱਈਆ ਕਰਵਾ ਕੇ ਸਾਜ਼ਿਸ਼ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਕਰਨ ਵਾਲੇ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਮੁਲਜ਼ਮ ਇੱਕ ਦੂਜੇ ਨੂੰ ਜਾਣਦੇ ਨਹੀਂ ਸਨ ਅਤੇ ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ ‘ਤੇ ਸੁਤੰਤਰ ਤੌਰ ‘ਤੇ ਕੰਮ ਕਰ ਰਹੇ ਸਨ।

ਅਪਰਾਧਾਂ ‘ਤੇ ਵੱਡੀ ਕਾਰਵਾਈ ਦਾ ਜ਼ਿਕਰ ਕਰਦਿਆਂ ਡੀਜੀਪੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਅਪਰਾਧੀਆਂ ਦੀ ਹਵਾਲਗੀ ‘ਤੇ ਧਿਆਨ ਕੇਂਦਰਿਤ ਕਰਦਿਆਂ ਸੰਗਠਿਤ ਅਪਰਾਧਾਂ ਵਿਰੁੱਧ ਫੈਸਲਾਕੁੰਨ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਜਾਂ ਗੋਲੀਬਾਰੀ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਪੰਜਾਬ ਪੁਲਿਸ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਹਰ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ।

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
September 11, 2026
0

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ 'ਤੇ ਛਾਪੇਮਾਰੀ ਬੈਂਗਲੁਰੂ, 11 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੀ ਵਿਸ਼ੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

Most Popular

ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

by Navjot
1 week ago
0

ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ 'ਤੇ ਕੀਤੀ ਚਰਚਾ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 