• Latest
  • Trending
Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

1 hour ago
National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

20 minutes ago
Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

36 minutes ago
Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

3 hours ago
National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

3 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

3 hours ago
Cricket: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ

Cricket: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

5 hours ago
ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

11 hours ago
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

11 hours ago
Hindi News
English News
Saturday, October 17, 2026
No Result
View All Result
25 °c
Chandigarh
24 ° Sun
25 ° Mon
26 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

October 17, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

– ਕਿਹਾ; ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ
– ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਅਤੇ ਇਲਾਜ ਦਾ ਸਮੁੱਚਾ ਖ਼ਰਚ ਚੁੱਕਣ ਦਾ ਐਲਾਨ
– ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੇ ਸਹਿਯੋਗ ਦੀ ਵੀ ਪ੍ਰਗਟਾਈ ਵਚਨਬੱਧਾ

ਅੰਮ੍ਰਿਤਸਰ, 17 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ  ਹਰਜਿੰਦਰ ਸਿੰਘ ਧਾਮੀ ਨੇ ਅੱਜ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਸਮੇਂ ਕੀਤਾ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ, ਹਰਭਜਨ ਸਿੰਘ ਵਕਤਾ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿਚ ਰੱਖਣ।

ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਦਾ ਐਲਾਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਦਾ ਰਾਹ ਚੁਣਿਆ। ਅਜਿਹੇ ਸੰਘਰਸ਼ਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭਾਨ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸਮੇਂ ਵਿਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਉਹ ਇਕੱਲੇ ਨਹੀਂ ਹਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ ਵੀ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਲਈ ਤਿਆਰ ਹੈ। ਸ਼੍ਰੋਮਣੀ ਕਮੇਟੀ ਦਾ ਯਤਨ ਰਹੇਗਾ ਕਿ ਉਨ੍ਹਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨਸਾਫ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਲਈ ਲਗਾਤਾਰ ਲੰਗਰ ਸੇਵਾ ਜਾਰੀ ਰੱਖਣ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ। ਸ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਇਚਾਰਜ ਭੋਲਾ ਸਿੰਘ ਵੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

by Ranjit Singh
October 17, 2026
0

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ):...

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

by Ranjit Singh
October 17, 2026
0

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ ਨਵੀਂ ਦਿੱਲੀ, 17 ਅਕਤੂਬਰ...

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

by Ranjit Singh
October 17, 2026
0

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ - ਚੰਨਣਵਾਲ ਪਿੰਡ ਦੇ ਖੇਤਾਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 17, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

by Ranjit Singh
October 17, 2026
0

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ):...

Most Popular

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

by Ranjit Singh
4 weeks ago
0

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 