• Latest
  • Trending
Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ – ਡਾ. ਬਲਜੀਤ ਕੌਰ

Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ – ਡਾ. ਬਲਜੀਤ ਕੌਰ

2 years ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

22 minutes ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

52 minutes ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

1 hour ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

2 hours ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

3 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

4 hours ago
Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

4 hours ago
International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

4 hours ago
Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

4 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ – ਡਾ. ਬਲਜੀਤ ਕੌਰ

December 8, 2024
in ਖਬਰਾਂ, ਪੰਜਾਬ
Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ – ਡਾ. ਬਲਜੀਤ ਕੌਰ

Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ – ਡਾ. ਬਲਜੀਤ ਕੌਰ

ਕਿਹਾ, ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ

ਸਕਾਲਰਸ਼ਿਪ ਸਕੀਮ ਅਧੀਨ 60 ਫੀਸਦੀ ਹਿੱਸਾ ਜਾਰੀ ਕਰਨ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਚੰਡੀਗੜ੍ਹ, 7 ਦਸੰਬਰ (ਵਿਸ਼ਵ ਵਾਰਤਾ):- ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਜਿਸ ਵਿੱਚੋਂ 1008 ਸੰਸਥਾਵਾਂ ਨੂੰ 283.62 ਕਰੋੜ ਰੁਪਏ ਦੀ ਰਾਸ਼ੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਜਲਦ ਹੀ ਅਦਾਇਗੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਵੀ ਇਸ ਸਮੇਂ ਦੀ ਬਕਾਇਆ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਰਾਸ਼ੀ ਵੰਡਣ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਾਲ 2023-24 ਦੇ ਵਿਦਿਆਰਥੀਆਂ ਲਈ 229.23 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਚਾਲੂ ਵਿੱਤੀ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ 2017 ਤੋਂ 2020 ਦੇ ਸਮੇਂ ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਜੋ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕੀਤੀ ਜਾਣੀ ਸੀ ਨਾ ਤਾਂ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਅਤੇ ਨਾ ਹੀ ਉਸ ਸਮੇਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਦਾ ਕੀਤੀ ਗਈ। ਪਿੱਛਲੀਆਂ ਸਰਕਾਰਾਂ ਦੇ ਅਜਿਹੇ ਰਵਈਏ ਕਾਰਨ ਅਨੂਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸਬੰਧਤ ਕਾਲਜਾਂ ਵੱਲੋਂ ਡਿਗਰੀਆਂ ਰੋਕ ਦਿੱਤੀਆਂ ਗਈਆਂ। ਜਿਸ ਕਾਰਨ ਇਹਨਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਦੋਂ ਤੋਂ ਆਪਣਾ ਕਾਰਜ਼ ਭਾਰ ਸੰਭਾਲਿਆ ਹੈ, ਉਹ ਇਸ ਦਿਸ਼ਾ ਵਿੱਚ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜਾਈ ਵਿੱਚ ਕੋਈ ਵਿਘਨ ਨਾ ਪਵੇ।

ਕੈਬਨਿਟ ਮੰਤਰੀ ਨੇ ਅੱਗੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਸਕਾਲਰਸ਼ਿਪ ਸਕੀਮ ਅਧੀਨ ਆਪਣਾ ਬਣਦਾ ਬਕਾਇਆ ਹਿੱਸਾ ਜਲਦ ਤੋਂ ਜਲਦ ਜ਼ਾਰੀ ਕਰਨ ਤਾਂ ਜੋ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ। ਇਥੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਕਾਲਰਸ਼ਿਪ ਸਕੀਮ ਦੇ ਪੋਰਟਲ ਤੇ ਸਾਲ 2024-25 ਅਧੀਨ 2 ਲੱਖ 31 ਹਜ਼ਾਰ ਦੇ ਕਰੀਬ ਵਿਦਿਆਰਥੀ ਇਸ ਸਕੀਮ ਅਧੀਨ ਨਵੇਂ ਰਜਿਸਟਰਡ ਹੋਏ ਹਨ।

ਮੰਤਰੀ ਨੇ ਦੱਸਿਆ ਕਿ ਇਹ ਰਾਸ਼ੀ ਵੱਖ-ਵੱਖ ਸਰਕਾਰੀ ਸੰਸਥਾਵਾਂ ਨੂੰ ਜਾਰੀ ਕਰਨ ਅਤੇ ਇਸਦੀ ਸਹੀ ਅਦਾਇਗੀ ਯਕੀਨੀ ਬਣਾਉਣ ਦੀ ਜਿੰਮੇਵਾਰੀ ਪ੍ਰਬੰਧਕੀ ਵਿਭਾਗ ਨੂੰ ਦਿੱਤੀ ਗਈ ਹੈ। ਇਹ ਵਿਭਾਗ ਇਸ ਰਕਮ ਦੇ ਸਹੀ ਵਰਤੋਂ ਲਈ ਜਿੰਮੇਵਾਰ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਸਮੇਂ-ਸਿਰ ਮੁਹੱਈਆ ਕਰਵਾਈ ਜਾਵੇਗੀ। ਇਹ ਰਕਮ ਉਹਨਾਂ ਦੀ ਸਿੱਖਿਆ ਦੀ ਲਗਾਤਾਰਤਾ ਲਈ ਮਦਦਗਾਰ ਸਾਬਤ ਹੋਵੇਗੀ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਕਿਹਾ ਕਿ ਸਿੱਖਿਆ ਸਮਾਜਿਕ ਬਦਲਾਅ ਲਈ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਾਰਣਾਂ ਕਰਕੇ ਆਪਣੀ ਪੜਾਈ ਨੂੰ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹੱਕਾਂ ਅਤੇ ਅਧਿਕਾਰ ਲਈ ਸਿਰਫ ਵਚਨਬੱਧ ਹੀ ਨਹੀਂ, ਸਗੋਂ ਇਸ ਨੂੰ ਹਕੀਕਤ ਵਿੱਚ ਬਦਲਣ ਲਈ ਕਾਰਜਸ਼ੀਲ ਹੈ।
ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਜਾਰੀ ਕੀਤੀ ਗਈ ਰਕਮ, ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਰੁਚੀ ਵਧਾਉਣ ਅਤੇ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਦਦ ਕਰੇਗੀ।

ਡਾ. ਬਲਜੀਤ ਕੌਰ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਸਕਾਲਰਸ਼ਿਪ ਸਕੀਮਾਂ ਸਬੰਧੀ ਅਨੁਸੂਚਿਤ ਜਾਤੀ ਵਰਗ ਵਿੱਚ ਜਾਗਰੂਕਤਾ ਅਤੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਦੀ ਪਹੁੰਚ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਯਤਨਾਂ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵਿੱਚ ਸਮਾਜਿਕ ਅਤੇ ਆਰਥਿਕ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ।

ਮੰਤਰੀ ਨੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਉਨ੍ਹਾਂ ਦੇ ਵਿਕਾਸ ਲਈ ਕਈ ਸਕੀਮਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਯਤਨ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੀ ਨਹੀਂ ਸਗੋਂ ਰੁਜ਼ਗਾਰ ਦੇ ਮੌਕਿਆਂ ਵਿੱਚ ਵੀ ਸਹਾਇਕ ਹੋਣਗੇ ਅਤੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਣ ਕਦਮ ਹੋਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਪ੍ਰੋਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ।

ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਅਤੇ ਡਿਪਟੀ ਡਾਇਰੈਕਟਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
——-

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

by Ranjit Singh
June 25, 2026
0

Europe 'ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ 'ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ ਨਵੀਂ ਦਿੱਲੀ, 25 ਜੂਨ...

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

by Ranjit Singh
June 25, 2026
0

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ 'ਤੇ ਮਿਲਣਗੀਆਂ ਇਹ ਸਹੂਲਤਾਂ ਨਵੀਂ ਦਿੱਲੀ,...

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
June 25, 2026
0

National: ਅਹਿਮਦਾਬਾਦ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਟਲਿਆ - ਰਨਵੇਅ 'ਤੇ ਦੋ ਜਹਾਜ਼ਾਂ ਦੀ ਟੱਕਰ ਹੋਣੋਂ ਬਚੀ ਅਹਿਮਦਾਬਾਦ, 25 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

Most Popular

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

by Jaspreet Kaur
2 weeks ago
0

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 