Punjab ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਪ੍ਰਿਅੰਕਾ ਗਾਂਧੀ ਨੇ ਕੀਤਾ ਟਵੀਟ
– ਕੇਂਦਰ ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 10 ਜਨਵਰੀ : ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਦੀ ਸਾਂਸਦ ਪ੍ਰਿਅੰਕਾ ਗਾਂਧੀ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਟਵੀਟ ਕੀਤਾ ਹੈ । ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੂੰ ਆਪਣਾ ਹੰਕਾਰ ਛੱਡ ਕੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ।
ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ ਕਿ “ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ 45 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ ਪਰ ਭਾਜਪਾ ਸਰਕਾਰ ਉਨ੍ਹਾਂ ਦੀ ਖ਼ਬਰਸਾਰ ਲੈਣ ਲਈ ਤਿਆਰ ਨਹੀਂ ਹੈ। ਇਸੇ ਕਠੋਰਤਾ ਨੇ ਕਿਸਾਨ ਅੰਦੋਲਨ ਵਿੱਚ 750 ਕਿਸਾਨਾਂ ਦੀਆਂ ਜਾਨਾਂ ਲੈ ਲਈਆਂ ਸਨ। ਕਿਸਾਨਾਂ ਉੱਤੇ ਇੰਨਾ ਜ਼ੁਲਮ ਕਿਉਂ?ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮੇਰੀ ਅਪੀਲ ਹੈ ਕਿ ਕਿਰਪਾ ਕਰਕੇ ਆਪਣੀ ਹਉਮੈ ਛੱਡੋ ਅਤੇ ਤੁਰੰਤ ਕਿਸਾਨਾਂ ਨਾਲ ਗੱਲ ਕਰੋ ਅਤੇ ਡੱਲੇਵਾਲ ਜੀ ਦਾ ਮਰਨ ਵਰਤ ਖਤਮ ਕਰਵਾਓ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/