Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 10 ਵਜੇ ਤੋਂ ਸ਼ੁਰੂ ਹੋ ਗਈ ਹੈ। ਅੱਜ ਦਾ ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। 27 ਅਕਤੂਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਹੰਗਾਮਾ ਹੋਣ ਦੀ ਉਮੀਦ ਹੈ। ਵਿਰੋਧੀ ਦਿਰ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਿਆ ਜਾ ਸਕਦਾ ਹੈ।
ਸੈਸ਼ਨ ਦੌਰਾਨ, ਸਰਕਾਰੀ ਕਰਮਚਾਰੀਆਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ, ਨਸ਼ਿਆਂ ਦੇ ਕਾਰੋਬਾਰ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਰਕਾਰ ਨੂੰ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਪੰਜਾਬ ਭਾਜਪਾ ਵੀ ਵਿਧਾਨ ਸਭਾ ਦਾ ਘਿਰਾਓ ਕਰੇਗੀ।
ਸਰਕਾਰ ਵੱਲੋਂ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦਾ ਵਿਰੋਧ ਕਰਨ ਵਾਲਾ ਮਤਾ ਵੀ ਪਾਸ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਰਵਿੰਦਰ ਝੋਟੇ ਦਾ ਮਾਮਲਾ ਵੀ ਭਾਰੀ ਰਹੇਗਾ। ਸਦਨ ਵਿਚ ਗਿਆਰਾਂ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ, ਨਾਲ ਹੀ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) ਦੌਰਾਨ ਯੋਗ ਵੋਟਰਾਂ ਦੇ ਨਾਮ ਹਟਾਉਣ ਦੇ ਮੁੱਦੇ ‘ਤੇ ਇਕ ਸਰਕਾਰੀ ਪ੍ਰਸਤਾਵ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























