Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਹੋਈ ਸ਼ੁਰੂ
ਚੰਡੀਗੜ੍ਹ, 13 ਅਪ੍ਰੈਲ 2026 – ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਥੋੜ੍ਹੀ ਦੇਰ ਬਾਅਦ ਹੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਬਿੱਲ ਪਾਸ ਕੀਤਾ ਜਾਵੇਗਾ।
ਇਸ ਬਿੱਲ ਨੂੰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਦਾ ਨਾਮ ਦਿੱਤਾ ਗਿਆ ਹੈ। ਬਿੱਲ ਪਾਸ ਹੋਣ ਤੋਂ ਬਾਅਦ, ਇਸਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਜੇਕਰ ਇਸਨੂੰ ਲਾਗੂ ਕੀਤਾ ਜਾਂਦਾ ਹੈ, ਤਾਂ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਵੱਧ ਤੋਂ ਵੱਧ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਸੈਸ਼ਨ ਦੀ ਕਾਰਵਾਈ ਦੇਖਣ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਪਹੁੰਚਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























