PUNJAB ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਵੱਡਾ ਬਿਆਨ
ਚੰਡੀਗੜ੍ਹ, 12ਜਨਵਰੀ(ਵਿਸ਼ਵ ਵਾਰਤਾ) ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਪੰਜਾਬ ਦੇ ਕਿਸਾਨ ਪਿਛਲੇ 11 ਮਹੀਨਿਆਂ ਤੋਂ MSP ਕਾਨੂੰਨ ਦੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।
ਇਸ ਪ੍ਰਦਰਸ਼ਨ ਦੇ ਚਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜਿਸਦਾ ਅੱਜ 48ਵਾਂ ਦਿਨ ਹੈ। ਡੱਲੇਵਾਲ ਦੀ ਹਾਲਤ ਗੰਭੀਰ ਹੈ।
ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ‘ਫਸਲਾਂ ਦੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਨੂੰ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦੇਹ ਦੱਸਿਆ ਹੈ। ਜਾਖੜ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਖਰੀਦ ‘ਤੇ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਂਦਾ ਹੈ, ਪਰ ਰਾਸ਼ਟਰੀ ਪੱਧਰ ‘ਤੇ ਘੱਟੋ-ਘੱਟ ਸਮਰਥਨ ਮੁੱਲ ਲਾਗੂ ਹੋਣ ਨਾਲ, ਕਿਸਾਨ ਮੌਜੂਦਾ ਪ੍ਰਣਾਲੀ ਅਧੀਨ ਮਿਲਣ ਵਾਲੇ ਲਾਭਾਂ ਤੋਂ ਵਾਂਝੇ ਰਹਿ ਜਾਣਗੇ। ਜਾਖੜ ਨੇ ਇਹ ਵੀ ਕਿਹਾ ਕਿ ਜੇਕਰ MSP ਕਾਨੂੰਨ ਦੀ ਗਾਰੰਟੀ ਦੇਸ਼ ਭਰ ਵਿੱਚ ਲਾਗੂ ਹੋ ਜਾਂਦੀ ਹੈ, ਤਾਂ ਦੂਜੇ ਰਾਜਾਂ ਵਾਂਗ ਪੰਜਾਬ ਵੀ ਕੇਂਦਰ ਤੋਂ ਪ੍ਰਤੀ ਏਕੜ ਖਰੀਦ ਨਿਯਮ ਦੇ ਅਧੀਨ ਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਵੀ ਚਿੰਤਾ ਪ੍ਰਗਟ ਕੀਤੀ ਅਤੇ ਐਮਐਸਪੀ ਦੇ ਮੁੱਦੇ ‘ਤੇ ਤੁਰੰਤ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/