Punjab ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ
– ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਚੰਡੀਗੜ੍ਹ, 28 ਅਪ੍ਰੈਲ 2026 – ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਹੈ। ਪੰਜਾਬ ਸਰਕਾਰ ਵੱਲੋਂ 1 ਮਈ ਨੂੰ Labour Day ਮੌਕੇ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ (ਸਕੂਲ ਅਤੇ ਕਾਲਜ) ਬੰਦ ਰਹਿਣਗੀਆਂ। ਇਹ ਛੁੱਟੀ ਮਜ਼ਦੂਰ ਵਰਗ ਦੇ ਯੋਗਦਾਨ ਨੂੰ ਸਲਾਮ ਕਰਨ ਅਤੇ ਉਨ੍ਹਾਂ ਦੇ ਹੱਕਾਂ ਨੂੰ ਯਾਦ ਕਰਨ ਲਈ ਮਨਾਈ ਜਾਂਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























