• Latest
  • Trending
Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

3 weeks ago
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

54 minutes ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

1 hour ago
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

2 hours ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

2 hours ago
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

2 hours ago
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

2 hours ago
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

3 hours ago
Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

3 hours ago
ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

3 hours ago
CJP ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਜੇ.ਪੀ. ਨੱਡਾ ਦਾ ਪਹਿਲਾ ਬਿਆਨ

CJP ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਜੇ.ਪੀ. ਨੱਡਾ ਦਾ ਪਹਿਲਾ ਬਿਆਨ

4 hours ago
Hindi News
English News
Monday, July 20, 2026
No Result
View All Result
27 °c
Chandigarh
25 ° Tue
25 ° Wed
25 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

June 29, 2026
in ਖਬਰਾਂ, ਪੰਜਾਬ
Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

– ਸਾਡੇ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਪੱਖ ਰੱਖਣਗੇ ਅਤੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਮੇਰਾ ਮਾਸਕ ਪਹਿਨ ਕੇ ਮੇਰੀ ਨਕਲ ਉਤਾਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਵੀ ਪੱਤਰ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ; ਅਕਾਲ ਤਖ਼ਤ ਦੇ ਆਦੇਸ਼ ’ਤੇ ਮੈਂ ਖ਼ੁਦ ਵੀ ਪਹਿਲਾਂ ਪੇਸ਼ ਹੋ ਚੁੱਕਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਕਿਸੇ ਵੀ ਸੁਝਾਅ ‘ਤੇ ਸਰਕਾਰ ਵਿਚਾਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਵਿਰੋਧੀ ਪਾਰਟੀਆਂ ਮੈਨੂੰ ਨਿਸ਼ਾਨਾ ਬਣਾਉਣ ਲਈ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਭਾਜਪਾ ਸਰਕਾਰ ਨੂੰ ਸਾਲ 1956 ਦੇ ਨਾਂਦੇੜ ਸਿੱਖ ਗੁਰਦੁਆਰਾ ਐਕਟ ਨੂੰ ਰੱਦ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਗੁਰੇਜ਼ ਕਰਨਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 29 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋ ਕੇ ਨਿਮਰਤਾ ਭਾਵਨਾ ਨਾਲ ਸੂਬਾ ਸਰਕਾਰ ਦਾ ਪੱਖ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਨੂੰ ਸਰਵਉੱਚ ਮੰਨਦੇ ਹੋਏ ਸੱਚੀ ਭਾਵਨਾ ਨਾਲ ਉਸ ਦੀ ਪਾਲਣਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਦੇ ਵੇਰਵੇ ਵੀ ਸੌਂਪੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਮਿਲਣ ਵਾਲੇ ਕਿਸੇ ਵੀ ਸੁਝਾਅ ‘ਤੇ ਵਿਚਾਰ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਆਸਤ ਤੇ ਧਰਮ ਨੂੰ ਕਦੇ ਵੀ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ।

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਸਥਾਨ ਹੈ ਅਤੇ ਸਾਡੀ ਕੌਮ ਦਾ ਸਰਵਉੱਚ ਤਖ਼ਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਕੋਈ ਵੀ ਹੁਕਮ ਜਾਂ ਆਦੇਸ਼ ਸਾਨੂੰ ਪੂਰੀ ਸ਼ਰਧਾ ਨਾਲ ਪ੍ਰਵਾਨ ਹੈ ਅਤੇ ਉਸ ਦੀ ਪਾਲਣਾ ਕੀਤੀ ਜਾਵੇਗੀ। ਸਾਡੇ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਉਹ ਸੋਮਵਾਰ ਨੂੰ ਉੱਥੇ ਹਾਜ਼ਰ ਹੋਣਗੇ। ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਨ ਦੇ ਨਾਲ-ਨਾਲ ਆਪਣਾ ਪੱਖ ਵੀ ਪੇਸ਼ ਕਰਨਗੇ।”

ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਮਹਾਨ ਹੈ। ਪਵਿੱਤਰ ਤਖ਼ਤ ਤੋਂ ਮਿਲਣ ਵਾਲੇ ਹਰ ਹੁਕਮ ਦੀ ਅੱਖਰ-ਅੱਖਰ ਪਾਲਣਾ ਕੀਤੀ ਜਾਵੇਗੀ। ਤਖ਼ਤ ਸਾਹਿਬ ਦਾ ਆਦੇਸ਼ ਮੇਰੇ ਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਰਿਹਾ ਹੈ, ਹੈ ਅਤੇ ਰਹੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਮੇਰੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਇਸ ਗੱਲ ਤੋਂ ਵੀ ਹੁੰਦਾ ਹੈ ਕਿ ਜਦੋਂ ਮੈਨੂੰ ਪਹਿਲਾਂ ਤਖ਼ਤ ਸਾਹਿਬ ਵੱਲੋਂ ਬੁਲਾਇਆ ਗਿਆ ਸੀ ਤਾਂ ਮੈਂ ਉੱਥੇ ਪੇਸ਼ ਹੋਣ ਲਈ ਭਾਰਤ ਦੇ ਰਾਸ਼ਟਰਪਤੀ ਦੇ ਇੱਕ ਸਮਾਗਮ ਨੂੰ ਵੀ ਛੱਡ ਦਿੱਤਾ ਸੀ।”

ਉਨ੍ਹਾਂ ਕਿਹਾ, “ਪਰ ਜਦੋਂ ਧਾਰਮਿਕ ਪਦਵੀਆਂ ‘ਤੇ ਬੈਠੇ ਸਿਆਸੀ ਤੌਰ ‘ਤੇ ਨਿਯੁਕਤ ਲੋਕ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇੱਕਪਾਸੜ ਫੈਸਲੇ ਲੈਣ ਲੱਗ ਪੈਂਦੇ ਹਨ ਤਾਂ ਕੁਦਰਤੀ ਤੌਰ ‘ਤੇ ਸਵਾਲ ਉੱਠਦੇ ਹਨ। ਸ਼੍ਰੋਮਣੀ ਕਮੇਟੀ ਨੇ ਹੁਣ ਹੁਕਮ ਦਿੱਤਾ ਹੈ ਕਿ ਗੁਰਦੁਆਰਿਆਂ ਦੇ ਬਾਹਰ ਮੇਰੇ ਸਮਾਜਿਕ ਬਾਈਕਾਟ ਦੇ ਪੋਸਟਰ ਲਾਏ ਜਾਣ ਪਰ ਸ਼੍ਰੋਮਣੀ ਅਕਾਲੀ ਦਲ ਜਾਂ ਸੁਖਬੀਰ ਬਾਦਲ ਖ਼ਿਲਾਫ਼ ਅਜਿਹੇ ਪੋਸਟਰ ਗੁਰਦੁਆਰਿਆਂ ਦੇ ਬਾਹਰ ਕਦੇ ਕਿਉਂ ਨਹੀਂ ਲਗਾਏ ਗਏ, ਜਦੋਂ ਕਿ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਖ਼ੁਦ ਕਬੂਲ ਕੀਤੀ ਸੀ ?”

ਮੁੱਖ ਮੰਤਰੀ ਨੇ ਕਿਹਾ, “2 ਦਸੰਬਰ ਨੂੰ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਗ਼ਲਤੀਆਂ ਮੰਨੀਆਂ, ਗੁਨਾਹ ਕਬੂਲ ਕੀਤੇ, ਗੋਲੀਕਾਂਡ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਅਤੇ ਇਹ ਵੀ ਮੰਨਿਆ ਕਿ ਸੰਗਤ ਵਿਰੁੱਧ ਹੁਕਮ ਜਾਰੀ ਕੀਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ, ਜਿਵੇਂ ਅੱਜ ਮੇਰੇ ਖ਼ਿਲਾਫ਼ ਲਾਏ ਜਾ ਰਹੇ ਹਨ ? ਸੰਗਤ ਸੂਝਵਾਨ ਹੈ ਅਤੇ ਲੋਕ ਸਰਵਉੱਚ ਹਨ। ਇਹ ਲੋਕ ਹੰਕਾਰ ਵਿੱਚ ਆ ਕੇ ਅਜਿਹਾ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਚੁੱਕਣ ਲਈ ਕੋਈ ਅਸਲ ਮੁੱਦਾ ਨਹੀਂ ਬਚਿਆ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਵੀ ਮੈਂ ਪਿੰਡਾਂ, ਸਮਾਜਿਕ ਇਕੱਠਾਂ ਅਤੇ ਜਨਤਕ ਰੈਲੀਆਂ ਵਿੱਚ ਜਾਂਦਾ ਹਾਂ ਤਾਂ ਉੱਥੇ ਭਾਰੀ ਇਕੱਠ ਹੁੰਦਾ ਹੈ। ਵਿਰੋਧੀ ਧਿਰ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖ਼ੁਦ ਅਜਿਹਾ ਜਨਤਕ ਸਮਰਥਨ ਜੁਟਾਉਣ ਵਿੱਚ ਅਸਮਰੱਥ ਹਨ। ਇਸ ਜ਼ੋਰਦਾਰ ਹੁੰਗਾਰੇ ਤੋਂ ਨਿਰਾਸ਼ ਹੋ ਕੇ ਰਵਾਇਤੀ ਸਿਆਸੀ ਪਾਰਟੀਆਂ ਮੇਰੇ ‘ਤੇ ਬੇਬੁਨਿਆਦ ਦੋਸ਼ ਲਾਉਣ ਦੇ ਪੱਧਰ ਤੱਕ ਉੱਤਰ ਆਈਆਂ ਹਨ। ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।”
ਉਨ੍ਹਾਂ ਕਿਹਾ, “ਭਾਜਪਾ, ਕਾਂਗਰਸ ਅਤੇ ਅਕਾਲੀ ਮੈਨੂੰ ਧਾਰਮਿਕ ਤੌਰ ‘ਤੇ ਬਦਨਾਮ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਜਦੋਂ ਕਿ ਮੈਂ ਸਿਰਫ਼ ਰੋਜ਼ਗਾਰ, ਪਾਣੀ, ਬਿਜਲੀ, ਸਿਹਤ, ਸਿੱਖਿਆ ਅਤੇ ਸਰਬਪੱਖੀ ਵਿਕਾਸ ਵਰਗੇ ਮੁੱਦਿਆਂ ‘ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹਾਂ।”

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਛੇਤੀ ਹੀ ਜਥੇਦਾਰ ਸਾਹਿਬ ਨੂੰ ਪੱਤਰ ਲਿਖ ਕੇ ਦੱਸੇਗੀ ਕਿ ਕਿਸ ਤਰ੍ਹਾਂ ਮੈਨੂੰ ਬਦਨਾਮ ਕਰਨ ਲਈ ਇੱਕ ਫਰਜ਼ੀ ਵੀਡੀਓ ਵਿੱਚ ਮੇਰੀ ਨਕਲ ਉਤਾਰਨ ਵਾਲੇ ਵਿਅਕਤੀ ਦੀ ਵਰਤੋਂ ਕੀਤੀ ਗਈ। ਪੱਤਰ ਦੇ ਵੇਰਵਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸਾਡੇ ਮੰਤਰੀਆਂ ਅਤੇ ਵਿਧਾਇਕਾਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋਣ ਤੋਂ ਬਾਅਦ ਅਸੀਂ ਅਗਲੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕਰਾਂਗੇ। ਸਿੱਖ ਪੰਥ ਵਿੱਚ ਸੰਗਤ ਹੀ ਸਰਵਉੱਚ ਹੈ ਅਤੇ ਹਰ ਫੈਸਲਾ ਉਸ ਦੀ ਇੱਛਾ ਅਨੁਸਾਰ ਲਿਆ ਜਾਵੇਗਾ ਕਿਉਂਕਿ ਸੰਗਤ ਹਰ ਕਦਮ ਦਾ ਨਿਆਂ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ।”

ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਹਾਰਾਸ਼ਟਰ ਸਰਕਾਰ ਵੱਲੋਂ 70 ਸਾਲ ਪੁਰਾਣੇ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956’ ਨੂੰ ਰੱਦ ਕਰਨ ਦੇ ਫੈਸਲੇ ਬਾਰੇ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਸਰਕਾਰ ਨੂੰ ਸਿੱਖ ਕੌਮ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਮਹਾਰਾਸ਼ਟਰ ਦੀ ਭਾਜਪਾ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣਾ ਚਾਹੀਦਾ ਹੈ, ਜੋ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹਨ। ਸਿਆਸਤ ਅਤੇ ਧਰਮ ਵੱਖੋ-ਵੱਖਰੇ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

by Jaspreet Kaur
July 20, 2026
0

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ - ਕੀਰ ਸਟਾਰਮਰ ਦੇ ਅਸਤੀਫ਼ੇ ਤੋਂ ਬਾਅਦ ਸੰਭਾਲੀ ਕਮਾਨ ਇੰਗਲੈਂਡ , 20...

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

by Jaspreet Kaur
July 20, 2026
0

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ 'ਚ ਹੋਇਆ ਇਜ਼ਾਫਾ ਨਵੀ ਦਿੱਲੀ, 20 ਜੁਲਾਈ (ਵਿਸ਼ਵ ਵਾਰਤਾ) - ਐਪਲ ਨੇ...

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

by Jaspreet Kaur
July 20, 2026
0

ਈਥਾਨੌਲ ਦੇ ਮੁੱਦੇ 'ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ? ਨਵੀ ਦਿੱਲੀ, 20 ਜੁਲਾਈ (ਵਿਸ਼ਵ ਵਾਰਤਾ)...

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

by Ankit
July 20, 2026
0

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

by Jaspreet Kaur
July 20, 2026
0

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ - ਕੀਰ ਸਟਾਰਮਰ ਦੇ ਅਸਤੀਫ਼ੇ ਤੋਂ ਬਾਅਦ ਸੰਭਾਲੀ ਕਮਾਨ ਇੰਗਲੈਂਡ , 20...

Most Popular

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

by Ranjit Singh
1 week ago
0

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 