PUNJAB ‘ਚ ਮਾਲ ਅਧਿਕਾਰੀਆਂ ਦੀ ਹੜਤਾਲ ਕਾਰਨ ਆਮ ਲੋਕ ਹੋ ਰਹੇ ਖੱਜਲ ਖੁਆਰ
ਚੰਡੀਗੜ੍ਹ, 3ਮਾਰਚ(ਵਿਸ਼ਵ ਵਾਰਤਾ) PUNJAB : ਅੱਜ ਪੰਜਾਬ ਭਰ ਦੇ ਮਾਲ ਅਫ਼ਸਰ ਹੜਤਾਲ ‘ਤੇ ਹਨ, ਗੌਰਤਲਬ ਹੈ ਕਿ ਹਾਲ ਹੀ ਵਿੱਚ ਪੰਜਾਬ ‘ਚ ਤਹਿਸੀਲਦਾਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ, ਇਸ ਕਾਰਨ ਅੱਜ ਪੰਜਾਬ ਭਰ ਦੇ ਮਾਲ ਅਫ਼ਸਰ ਹੜਤਾਲ ਤੇ ਹਨ।
ਜਿਸ ਕਾਰਨ ਪੂਰੇ ਪੰਜਾਬ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਆਮ ਲੋਕ ਖੱਜਲ ਖੁਆਰ ਹੋ ਰਹੇ ਹਨ। ਜਲੰਧਰ ਵਿੱਚ ਲੋਕ ਕਾਫੀ ਪਰੇਸ਼ਾਨ ਹਨ। ਲੋਕ ਆਪਣੇ ਕੰਮ ਕਰਵਾਉਣ ਲਈ ਤਹਿਸੀਲ ਦਫ਼ਤਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਕਤ ਜਗ੍ਹਾ ‘ਤੇ ਮਾਲ ਅਧਿਕਾਰੀਆਂ ਵੱਲੋਂ ਹੜਤਾਲ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/