Punjab: ਤਿਉਹਾਰੀ ਸੀਜ਼ਨ ਦੌਰਾਨ ਰੇਲਵੇ ਵੱਲੋਂ ਯਾਤਰੀਆਂ ਨੂੰ ਵੱਡੀ ਸੌਗਾਤ
ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲਗੱਡੀਆਂ ਵਿੱਚ ਵਧ ਰਹੀ ਯਾਤਰੀਆਂ ਦੀ ਭੀੜ ਨੂੰ ਦੇਖਦਿਆਂ ਉੱਤਰੀ ਰੇਲਵੇ ਦੇ ਫਿਰੋਜ਼ਪੁਰ ਰੇਲ ਮੰਡਲ ਵੱਲੋਂ ਲੁਧਿਆਣਾ ਅਤੇ ਪੂਰਨੀਆ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਪੰਜਾਬ ਅਤੇ ਬਿਹਾਰ ਵਿਚਕਾਰ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਸਹੂਲਤ ਮਿਲੇਗੀ। ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਅਨੁਸਾਰ, ਗੱਡੀ ਨੰਬਰ 04660/04659 ਲੁਧਿਆਣਾ-ਪੂਰਨੀਆ-ਲੁਧਿਆਣਾ ਰਿਜ਼ਰਵਡ ਤਿਉਹਾਰ ਸਪੈਸ਼ਲ ਐਕਸਪ੍ਰੈੱਸ ਚਲਾਈ ਜਾਵੇਗੀ।
ਗੱਡੀ ਨੰਬਰ 04660 ਲੁਧਿਆਣਾ ਤੋਂ 5 ਅਤੇ 9 ਨਵੰਬਰ ਨੂੰ ਦੁਪਹਿਰ 12 ਵਜੇ ਰਵਾਨਾ ਹੋਵੇਗੀ। ਇਹ ਲਗਭਗ 33 ਘੰਟੇ 30 ਮਿੰਟ ਦਾ ਸਫ਼ਰ ਤੈਅ ਕਰਕੇ ਅਗਲੇ ਦਿਨ ਰਾਤ 9:30 ਵਜੇ ਪੂਰਨੀਆ ਪਹੁੰਚੇਗੀ।
ਵਾਪਸੀ ਦੌਰਾਨ ਗੱਡੀ ਨੰਬਰ 04659 ਪੂਰਨੀਆ ਤੋਂ 6 ਅਤੇ 10 ਨਵੰਬਰ ਨੂੰ ਰਾਤ 11:30 ਵਜੇ ਰਵਾਨਾ ਹੋਵੇਗੀ। ਇਹ ਲਗਭਗ 31 ਘੰਟੇ 20 ਮਿੰਟ ਦਾ ਸਫ਼ਰ ਤੈਅ ਕਰਕੇ ਸਵੇਰੇ 6:50 ਵਜੇ ਲੁਧਿਆਣਾ ਪਹੁੰਚੇਗੀ।
ਇਹ ਵਿਸ਼ੇਸ਼ ਰੇਲਗੱਡੀ ਦੋਵਾਂ ਦਿਸ਼ਾਵਾਂ ਵਿੱਚ ਢੰਡਾਰੀ ਕਲਾਂ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਸ਼ਾਹਜਹਾਂਪੁਰ, ਸੀਤਾਪੁਰ, ਗੋਂਡਾ, ਗੋਰਖਪੁਰ, ਸੀਵਾਨ, ਛਪਰਾ, ਹਾਜੀਪੁਰ, ਬਰੌਨੀ, ਬੇਗੂਸਰਾਏ, ਖਗੜੀਆ ਅਤੇ ਸਹਰਸਾ ਸਮੇਤ ਕਈ ਪ੍ਰਮੁੱਖ ਸਟੇਸ਼ਨਾਂ ’ਤੇ ਰੁਕੇਗੀ। ਰੇਲਵੇ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਇਸ ਵਿਸ਼ੇਸ਼ ਰੇਲਗੱਡੀ ਦੀ ਸਹੂਲਤ ਦਾ ਲਾਭ ਉਠਾਉਣ ਅਤੇ ਤਿਉਹਾਰਾਂ ਦੌਰਾਨ ਆਪਣਾ ਸਫ਼ਰ ਸੁਖਾਲਾ ਬਣਾਉਣ ਦੀ ਅਪੀਲ ਕੀਤੀ ਹੈ।























