PUNJAB : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ; ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ
ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 15ਦਸੰਬਰ(ਵਿਸ਼ਵ ਵਾਰਤਾ)PUNJAB : ਪੰਜਾਬ ‘ਚ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟ ਗਿਣਤੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟ ਗਿਣਤੀ ਪ੍ਰਕਿਰਿਆ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਵੜਿੰਗ ਵਲੋਂ ਦਾਇਰ ਪਟੀਸ਼ਨ ਤਹਿਤ ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਪੂਰੀ ਵੋਟ ਗਿਣਤੀ ਪ੍ਰਕਿਰਿਆ ਦੀ ਲਾਜ਼ਮੀ ਵੀਡੀਓਗ੍ਰਾਫੀ ਦੀ ਮੰਗ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਵੋਟਾਂ ਦੀ ਗਿਣਤੀ ਚੋਣ ਪ੍ਰਕਿਰਿਆ ਦਾ ਸਭ ਤੋਂ ਸੰਵੇਦਨਸ਼ੀਲ ਅਤੇ ਫੈਸਲਾਕੁੰਨ ਪੜਾਅ ਹੈ, ਕਿਉਂਕਿ ਇਹ ਉਹ ਆਧਾਰ ਹੈ, ਜਿਸ ‘ਤੇ ਨਤੀਜੇ ਐਲਾਨੇ ਜਾਂਦੇ ਹਨ। ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ ਵੋਟਾਂ ਦੀ ਗਿਣਤੀ ਇਸ ਸਮੇਂ ਲਾਜ਼ਮੀ ਵੀਡੀਓਗ੍ਰਾਫੀ ਤੋਂ ਬਿਨਾਂ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਪੂਰੀ ਪ੍ਰਕਿਰਿਆ ਦਾ ਕੋਈ ਠੋਸ, ਉਦੇਸ਼ਪੂਰਨ ਅਤੇ ਪ੍ਰਮਾਣਿਤ ਰਿਕਾਰਡ ਨਹੀਂ ਬਚਿਆ। ਇਸ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਜਲਦ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























