Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !
ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਆਪਣੀ ਗੱਲ ਰੱਖੀ ਹੈ। 2 ਅਕਤੂਬਰ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਅਸਤੀਫ਼ਾ ਸੌਂਪਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਹੀ ਆਪਣਾ ਨੇਤਾ ਮੰਨਦੇ ਹਨ। ਵੜਿੰਗ ਨੇ ਕਿਹਾ, “ਮੇਰਾ ਕੋਈ ਹੋਰ ਨੇਤਾ ਨਹੀਂ ਹੈ। ਮੇਰਾ ਨੇਤਾ ਇੱਕ ਹੀ ਹੈ ਅਤੇ ਉਹ ਰਾਹੁਲ ਗਾਂਧੀ ਹਨ।”
ਉਨ੍ਹਾਂ ਦੇ ਇਸ ਬਿਆਨ ਨੂੰ ਪੰਜਾਬ ਕਾਂਗਰਸ ਵਿੱਚ ਹਾਲੀਆ ਸੰਗਠਨਾਤਮਕ ਤਬਦੀਲੀ ਤੋਂ ਬਾਅਦ ਉਨ੍ਹਾਂ ਦੇ ਰੁਖ਼ ਵਜੋਂ ਦੇਖਿਆ ਜਾ ਰਿਹਾ ਹੈ। ਸਚਿਨ ਪਾਇਲਟ ਬਾਰੇ ਵੜਿੰਗ ਨੇ ਕਿਹਾ ਕਿ ਰਾਜਾ ਵੜਿੰਗ ਨੇ ਕਿਹਾ, “ਮੈਂ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਹੈ। ਪਰ ਸਚਿਨ ਪਾਇਲਟ ਲੱਗਿਆ ਨੂੰ ਹੋ ਸਕਦਾ ਹੈ ਕਿ ਮੈਨੂੰ ਪ੍ਰਧਾਨ ਵਜੋਂ ਜਾਰੀ ਰੱਖਣਾ ਉਚਿਤ ਨਹੀਂ। ਸਚਿਨ ਨੇ ਪਾਰਟੀ ਨੂੰ ਕੁਝ ਨਵਾਂ ਫੀਡਬੈਕ ਦਿੱਤਾ ਹੋਵੇਗਾ। ਪਰ ਉਹ ਇਸ ਬਾਰੇ ਪੱਕਾ ਨਹੀਂ ਕਹਿ ਸਕਦੇ।
ਵੜਿੰਗ ਨੇ ਦੱਸਿਆ ਕਿ ਉਹ ਕਰੀਬ ਸਾਢੇ ਚਾਰ ਸਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਅਤੇ ਹੁਣ ਕੁਝ ਸਮਾਂ ਆਰਾਮ ਕਰਨ ਦੀ ਲੋੜ ਮਹਿਸੂਸ ਕਰ ਰਹੇ ਹਨ। ਰਿਪੋਰਟਾਂ ਮੁਤਾਬਕ ਉਹ ਪਰਿਵਾਰ ਨਾਲ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਨ। ਇਸ ਦੌਰਾਨ ਕਾਂਗਰਸ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕਰਨ ‘ਤੇ ਰਾਜਾ ਵੜਿੰਗ ਨੇ ਵਧਾਈ ਵੀ ਦਿੱਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























