PUNJAB : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਰਾਹੀਂ ਨਵਾਂ ਸੇਵਾ ਰੂਲ ਲਾਗੂ ਕਰਨ ਦਾ ਫ਼ੈਸਲਾ ਹੈ ਕੋਝਾ ਅਤੇ ਨਿੰਦਣਯੋਗ – ਰਾਜਿੰਦਰ ਸਿੰਘ ਬਡਹੇੜੀ
ਚੰਡੀਗੜ੍ਹ ‘ਤੇ ਕੇਵਲ ਪੰਜਾਬ ਦਾ ਹੱਕ ; ਸਾਰੇ ਕਾਨੂੰਨ ਅਤੇ ਨਿਯਮ ਪੰਜਾਬ ਰਾਜ ਵਾਲੇ ਕੀਤੇ ਜਾਣੇ ਚਾਹੀਦੇ ਹਨ ਲਾਗੂ -ਬਡਹੇੜੀ

ਚੰਡੀਗੜ੍ਹ, 6ਸਤੰਬਰ(ਵਿਸ਼ਵ ਵਾਰਤਾ) PUNJAB : ਸਿੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਰਾਹੀਂ ਜੋ ਨਵਾਂ ਸੇਵਾ ਰੂਲ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਨੂੰ ਬਹੁਤ ਹੀ ਕੋਝਾ ਅਤੇ ਨਿੰਦਣਯੋਗ ਕਿਹਾ ਹੈ। ਬਡਹੇੜੀ ਨੇ ਆਖਿਆ ਕਿ ਚੰਡੀਗੜ੍ਹ ‘ਤੇ ਕੇਵਲ ਪੰਜਾਬ ਦਾ ਹੱਕ ਹੈ ਸਾਰੇ ਕਾਨੂੰਨ ਅਤੇ ਨਿਯਮ ਪੰਜਾਬ ਰਾਜ ਵਾਲ਼ੇ ਹੀ ਲਾਗੂ ਕੀਤੇ ਜਾਣੇ ਚਾਹੀਦੇ ਹਨ ਕਿਉਂਕਿ ਕਿ ਸਾਡੀਆਂ ਜ਼ਮੀਨਾਂ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਗ੍ਰਹਿਣ ਕੀਤੀਆਂ ਗਈਆਂ ਸਨ ਅਤੇ ਸਾਡੇ ਜੋ ਪਿੰਡ ਉਜਾੜੇ ਗਏ ਹਨ ਸਾਰੇ ਪੰਜਾਬੀ ਬੋਲਣ ਵਾਲ਼ੇ ਸਨ ਅਤੇ ਇਹ ਇਲਾਕਾ ਪੰਜਾਬ ਦੇ ਜ਼ਿਲ੍ਹਾ ਅੰਬਾਲਾ ਤਹਿਸੀਲ ਰੋਪੜ ਅਤੇ ਸਬ ਤਹਿਸੀਲ ਖਰੜ ਦਾ ਹਿੱਸਾ ਸਨ ।

ਬਡਹੇੜੀ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਸਾਰੀਆਂ ਧਿਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਵਾਉਣ ਲਈ ਜੱਦੋ ਜਹਿਦ ਸ਼ੁਰੂ ਕਰਨ ਅਸੀਂ ਜੋ ਚੰਡੀਗੜ੍ਹ ਦੇ ਪਿੰਡਾਂ ਦੇ ਵਸਨੀਕ ਹਾਂ ਪੂਰਾ ਸਹਿਯੋਗ ਦੇਣ ਲਈ ਤਿਆਰ ਹਾਂ ਕਿਉਂ ਕਿ ਸਾਡੇ ਨਾਲ਼ 1966 ਵਿੱਚ ਬਹੁਤ ਵੱਡਾ ਧੱਕਾ ਕੀਤਾ ਗਿਆ ਹੈ ਕਿਉਂਕਿ ਸਾਡੇ ਬਜ਼ੁਰਗਾਂ ਨੇ ਪੰਜਾਬੀ ਸੂਬਾ ਅੰਦੋਲਨ ਵਿੱਚ ਵੀ ਹਿੱਸਾ ਲਿਆ ਸੀ ਮੇਰੇ ਪਿਤਾ ਸਵਰਗੀ ਜਥੇਦਾਰ ਅਜਾਇਬ ਸਿੰਘ ਬਡਹੇੜੀ ਨੇ ਆਪਣੇ ਸਾਥੀਆਂ ਸਮੇਤ ਮੋਰਚੇ ਵਿੱਚ ਅਗਵਾਈ ਕੀਤੀ ਸੀ ਅਤੇ ਅੰਬਾਲਾ ਜ਼ਿਲ੍ਹਾ ਜੇਲ੍ਹ ਜੋ ਪੰਜਾਬ ਵਿੱਚ 6 ਮਹੀਨੇ ਨਜ਼ਰਬੰਦ ਰਹੇ ਸਨ।

ਪੰਜਾਬੀ ਸੂਬਾ ਭਾਵੇਂ ਬਣ ਗਿਆ ਪਰ ਸਾਨੂੰ ਪੰਜਾਬ ਹੀ ਬਾਹਰ ਕੱਢ ਦਿੱਤਾ ਗਿਆ ਅਸੀਂ ਕਦੇ ਵੀ ਕੇਂਦਰੀ ਸਾਸ਼ਤ ਪ੍ਰਦੇਸ਼ ਜਾਂ ਕੇਂਦਰ ਦਾ ਹਿੱਸਾ ਬਣਨ ਦੀ ਇੱਛਾ ਨਹੀਂ ਜ਼ਾਹਰ ਕੀਤੀ ਅਤੇ ਹਮੇਸ਼ਾ ਪੰਜਾਬ ਦਾ ਹਿੱਸਾ ਬਣਨਾ ਹੀ ਲੋਚਿਆ ਹੈ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























