Punjab Rajoana Parole: ਭਰਾ ਦੇ ਭੋਗ ਸਮਾਗਮ ਦੌਰਾਨ ਬਲਵੰਤ ਸਿੰਘ ਰਾਜੋਆਣਾ ਨੇ ਕੀ ਕਿਹਾ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਸਜਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਚ ਸ਼ਾਮਿਲ ਹੋਏ। ਅਦਾਲਤ ਨੇ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਉਨ੍ਹਾਂ ਦੀ ਪੈਰੋਲ ਮਨਜ਼ੂਰ (Punjab Rajoana Parole:)ਕੀਤੀ।
ਭੋਗ ਸਮਾਗਮ ਦੌਰਾਨ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ” ਆਪਸੀ ਝਗੜਿਆਂ ਕਾਰਨ ਅੱਜ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ। ” ਆਪਣੀ ਸਜਾ ਨੂੰ ਲੈ ਕੇ ਉਨ੍ਹਾਂ ਕਿਹਾ ਕਿ “ਮੈਂ ਸਾਲਾਂ ਤੋਂ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਹਾਂ।”
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਨੇ ਕੌਮ ਦੀ ਇੰਨੀ ਸੇਵਾ ਨਾ ਕੀਤੀ ਹੁੰਦੀ ਤਾਂ ਸ਼ਾਇਦ ਅੱਜ ਇੰਨੀਆਂ ਮਸ਼ਹੂਰ ਹਸਤੀਆਂ ਇਥੇ ਨਾ ਪਹੁੰਚਦੀਆਂ। ਬਲਵੰਤ ਸਿੰਘ ਨੂੰ ਕਿਸੇ ਕਿਸਮ ਦੀ ਫਾਂਸੀ ਜਾਂ ਸਜ਼ਾ ਦਾ ਕੋਈ ਡਰ ਨਹੀਂ ਹੈ। ਅੱਜ ਬਲਵੰਤ ਸਿੰਘ ਨੂੰ ਸਿਰਫ਼ 3 ਘੰਟੇ ਦੀ ਪੈਰੋਲ ਮਿਲੀ ਹੈ ਪਰ ਦੂਜੇ ਪਾਸੇ ਗੁਰਮੀਤ ਰਾਮ ਰਹੀਮ ਨੂੰ ਹਰ ਰੋਜ਼ ਪੈਰੋਲ ਮਿਲ ਰਹੀ ਹੈ। ਬਲਵੰਤ ਸਿੰਘ ਰਾਜੋਆਣਾ 30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਅਪੀਲ 12 ਸਾਲਾਂ ਤੋਂ ਪੈਂਡਿੰਗ ਹੈ। ਭਾਰਤ ਸਰਕਾਰ ਵੱਲੋਂ ਸਿੱਖਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਪੂਰੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ।