Punjab ਖਨੌਰੀ ਬਾਰਡਰ ਪਹੁੰਚੇ ਰਾਕੇਸ਼ ਟਿਕੈਤ
- – ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 18ਵਾਂ ਦਿਨ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੀ ਹੁਣ ਡੱਲੇਵਾਲ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ। ਅੱਜ 13 ਦਸੰਬਰ ਨੂੰ SKM ਆਗੂ ਰਾਕੇਸ਼ ਟਿਕੈਤ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ। ਇੱਥੇ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ | ਇਹ ਯਕੀਨੀ ਬਣਾਉਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਕਿ ਕੋਈ ਵੀ ਉਨ੍ਹਾਂ ਤੱਕ ਸਿੱਧੇ ਤੌਰ ‘ਤੇ ਨਾ ਪਹੁੰਚੇ। ਇਸ ਦੇ ਨਾਲ ਹੀ ਧਰਨੇ ਵਾਲੀ ਥਾਂ ‘ਤੇ ਧਾਰਮਿਕ ਸਮਾਗਮ ਵੀ ਹੋ ਰਿਹਾ ਹੈ। ਮੋਰਚੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਰਹੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























