Punjab: ਭ੍ਰਿਸ਼ਟਾਚਾਰ ਖ਼ਿਲਾਫ਼ ZERO TOLERANCE: ‘ਆਪ’ ਵਿਧਾਇਕ ਰਮਨ ਅਰੋੜਾ ਗ੍ਰਿਫਤਾਰ
– ਰਮਨ ਅਰੋੜਾ ’ਤੇ ਹੋਈ ਕਾਰਵਾਈ ’ਤੇ CM ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 23 ਮਈ (ਵਿਸ਼ਵ ਵਾਰਤਾ): ਵਿਜੀਲੈਂਸ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਦੇ ਘਰ ਅੱਜ ਛਾਪਾ ਮਾਰਿਆ ਗਿਆ। ਠੋਸ ਸਬੂਤ ਮਿਲਣ ਤੋਂ ਬਾਅਦ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਵੱਲੋਂ ਛਾਪੇਮਾਰੀ ਅਜੇ ਵੀ ਜਾਰੀ ਹੈ।
ਇਸ ਮਾਮਲੇ ‘ਚ CM ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ” ਆਪਣਾ ਹੋਵੇ ਚਾਹੇ ਬੇਗਾਨਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ!”

ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ। ਫਿਰ ਉਹ ਪੈਸੇ ਲੈਂਦਾ ਸੀ ਅਤੇ ਉਨ੍ਹਾਂ ਨੋਟਿਸਾਂ ਨੂੰ ਰਫ਼ਾ ਦਫ਼ਾ ਕਰ ਦਿੰਦਾ ਸੀ।
ਕੁਝ ਦਿਨ ਪਹਿਲਾਂ ਨਗਰ ਨਿਗਮ ਦਾ ਏ.ਟੀ.ਪੀ ਵੀ ਫੜਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਰਮਨ ਅਰੋੜਾ ਹੀ ਰਮਨ ਅਰੋੜਾ ਖਿਲਾਫ ਕਾਰਵਾਈ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਸਰਕਾਰ ਨੇ ਰਮਨ ਅਰੋੜਾ ਦੀ ਸੁਰੱਖਿਆ ਹਟਾ ਦਿੱਤੀ ਸੀ। ਅਰੋੜਾ ਨੇ ਖੁਦ ਸੁਰੱਖਿਆ ਹਟਾਉਣ ਦੀ ਪੁਸ਼ਟੀ ਕੀਤੀ ਸੀ। ਸੁਰੱਖਿਆ ਹਟਾਏ ਜਾਣ ਤੋਂ ਬਾਅਦ ਹੀ ਚਰਚਾ ਸੀ ਕਿ ਸਰਕਾਰ ਜਲਦੀ ਹੀ ਰਮਨ ਅਰੋੜਾ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























