Punjab: ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ!
– ਸਾਲ 2012 ਦੇ ਰੇਪ ਅਤੇ ਕਤਲ ਮਾਮਲੇ ‘ਚ ਆਇਆ ਨਵਾਂ ਮੋੜ
– ਮੈਜਿਸਟ੍ਰੇਟ ਨੇ ਪੁਲਿਸ ਦੀ ਕਲੋਜ਼ਰ ਰਿਪੋਰਟ ਤੇ ਜਤਾਈ ਅਸਹਿਮਤੀ

ਚੰਡੀਗੜ੍ਹ, 3 ਜੁਲਾਈ 2025 (ਵਿਸ਼ਵ ਵਾਰਤਾ): ਅਕਸਰ ਹੀ ਸੁਰਖੀਆਂ ‘ਚ ਰਹਿਣ ਵਾਲੇ ਸਿੱਖ ਧਰਮ ਦੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆ ਦੀਆਂ ਮੁਸ਼ਕਲਾਂ ਹੁਣ ਵਧਣ ਜਾ ਰਹੀਆਂ ਹਨ। ਸਾਲ 2012 ਦੇ ਰੇਪ ਅਤੇ ਕਤਲ ਮਾਮਲੇ ਨੂੰ ਲੈ ਕੇ ਢੱਡਰੀਆਂਵਾਲਾ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵੱਧ ਸਕਦੀਆਂ ਹਨ। ਦਰਅਸਲ, ਹੁਣ ਢੱਡਰੀਆਂਵਾਲਾ ਵਿਰੁੱਧ ਬਲਾਤਕਾਰ ਮਾਮਲੇ ਵਿੱਚ ਪੁਲਿਸ ਰਿਪੋਰਟ ਤੋਂ ਮੈਜਿਸਟ੍ਰੇਟ ਨੇ ਅਸੰਤੁਸ਼ਟੀ ਜਤਾਈ ਹੈ। ਮੈਜਿਸਟ੍ਰੇਟ ਨੇ ਰਿਪੋਰਟ ਹਾਈ ਕੋਰਟ ਵਿੱਚ ਭੇਜ ਦਿੱਤੀ ਹੈ, ਜਿਸ ‘ਤੇ 4 ਅਗਸਤ ਨੂੰ ਅਗਲੀ ਸੁਣਵਾਈ ਹੋਵੇਗੀ।
ਐਡਵੋਕੇਟ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੀ ਕਲੋਜ਼ਰ ਰਿਪੋਰਟ ਤੋਂ ਅਸੰਤੁਸ਼ਟ, ਮੈਜਿਸਟ੍ਰੇਟ ਨੇ ਰਿਪੋਰਟ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਭੇਜ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਈ ਕੋਰਟ ਨੇ ਹੁਣ ਪਟੀਸ਼ਨਰ ਨੂੰ 4 ਅਗਸਤ ਨੂੰ ਅਗਲੀ ਸੁਣਵਾਈ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























