PUNJAB : ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਪੰਜਾਬ ਸਰਕਾਰ ਨੇ ਇਹਨਾਂ ਅਧਿਕਾਰੀਆਂ ਨੂੰ ਦਿੱਤਾ ਰਜਿਸਟਰੀਆਂ ਦਾ ਕੰਮ
ਚੰਡੀਗੜ੍ਹ, 4ਮਾਰਚ(ਵਿਸ਼ਵ ਵਾਰਤਾ) PUNJAB : ਤਹਿਸੀਲਦਾਰਾਂ ਦੀ ਹੜਤਾਲ ਦੇ ਚਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਰਜਿਸਟਰੀਆਂ ਦਾ ਕੰਮ ਜਿਲ੍ਹੇ ਵਿੱਚ ਤਾਇਨਾਤ PCS ਅਧਿਕਾਰੀ ਅਤੇ ਕਾਨੂੰਗੋ ਤੇ ਸੀਨੀਅਰ ਅਸਿਸਟੈਂਟ ਜਿਹਨਾਂ ਨੇ ਤਹਿਸੀਲਦਾਰ ਦੀ ਵਿਭਾਗੀ ਪ੍ਰੀਖਿਆ ਪਾਸ ਕੀਤੀ ਹੋਵੇ,ਉਹ ਸਾਂਭਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਤਹਿਸੀਲਦਾਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਚਿਤਾਵਨੀ ਵੀ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਲਿਖਿਆ “ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ” ।
https://x.com/BhagwantMann/status/1896787979798036645
Breaking News : ਮੁੱਖ ਮੰਤਰੀ ਭਗਵੰਤ ਮਾਨ ਦਾ ਖਰੜ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/