• Latest
  • Trending
Punjab: “ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ ਏਕਤਾ ਸੰਭਵ ਨਹੀਂ: ਪੀਰ ਮੁਹੰਮਦ

Punjab: “ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ ਏਕਤਾ ਸੰਭਵ ਨਹੀਂ: ਪੀਰ ਮੁਹੰਮਦ

1 hour ago
ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

47 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
National: ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਦੀ ਮੌਤ

National: ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਦੀ ਮੌਤ

1 hour ago
National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

2 hours ago
Haryana ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ 21 ਅਕਤੂਬਰ ਨੂੰ ਵਿਆਹ

Haryana ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ 21 ਅਕਤੂਬਰ ਨੂੰ ਵਿਆਹ

2 hours ago
Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

3 hours ago
Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

4 hours ago
ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

5 hours ago
ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

5 hours ago
Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

5 hours ago
Hindi News
English News
Sunday, October 18, 2026
No Result
View All Result
30 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: “ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ ਏਕਤਾ ਸੰਭਵ ਨਹੀਂ: ਪੀਰ ਮੁਹੰਮਦ

October 18, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: “ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ ਏਕਤਾ ਸੰਭਵ ਨਹੀਂ: ਪੀਰ ਮੁਹੰਮਦ

Punjab: “ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ ਏਕਤਾ ਸੰਭਵ ਨਹੀਂ: ਪੀਰ ਮੁਹੰਮਦ

– “ਪੰਥ ਅਤੇ ਪੰਜਾਬ ਦੀ ਬੁਲੰਦੀ ਲਈ ਚਾਰੇ ਧੜੇ ਇੱਕਜੁੱਟ ਹੋਣ; ਪ੍ਰਧਾਨਗੀਆਂ ਤੋਂ ਉੱਪਰ ਉੱਠ ਕੇ ਕੁਰਬਾਨੀ ਕਰਨ ਲਈ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤਿਆਰ: ਦਵਿੰਦਰ ਸਿੰਘ ਸੋਢੀ”
– ਸ਼੍ਰੋਮਣੀ ਅਕਾਲੀ ਦਲ ਅੰਦਰ ਏਕਤਾ ਸਰੀਰਾਂ ਦੀ ਨਹੀਂ, ਸਿਧਾਂਤਾਂ ਦੀ ਹੋਵੇਗੀ; ਨਿੱਜੀ ਮੁਫ਼ਾਦ ਵਾਲੇ ਲੋਕ ਅਸਲ ਏਕਤਾ ਨੂੰ ਕਰ ਰਹੇ ਹਨ ਤਾਰੋਪੀੜ: ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ)

ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਸਮਝੌਤੇ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੀ ਸੀਨੀਅਰ ਲੀਡਰਸ਼ਿਪ ਨੇ ਪੂਰੀ ਤਰ੍ਹਾਂ ਖਾਰਜ ਕਰਦਿਆਂ ਇਸ ਨੂੰ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ।

ਸਿਧਾਂਤਕ ਏਕਤਾ ਹੀ ਅਸਲ ਪੰਥਕ ਏਕਤਾ: ਕਰਨੈਲ ਸਿੰਘ ਪੀਰ ਮੁਹੰਮਦ
ਪਾਰਟੀ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਸਮਝੌਤੇ ਸਬੰਧੀ ਫੈਲਾਈਆਂ ਜਾ ਰਹੀਆਂ ਖ਼ਬਰਾਂ ਬੇਹੱਦ ਸਾਜ਼ਿਸ਼ੀ ਤਰੀਕੇ ਨਾਲ ਝੂਠਾ ਭਰਮ ਪੈਦਾ ਕਰਨ ਲਈ ਚਲਾਈਆਂ ਜਾ ਰਹੀਆਂ ਹਨ। ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ (ਸਕੱਤਰ ਜਨਰਲ ਤੇ ਸਾਬਕਾ ਵਿਧਾਇਕ ਨਕੋਦਰ) ਦੇ ਜਿਸ ਬਿਆਨ ਨੂੰ ਆਧਾਰ ਬਣਾਇਆ ਜਾ ਰਿਹਾ ਹੈ, ਉਹ ਬਹੁਤ ਲੰਮਾ ਸਮਾਂ ਪਹਿਲਾਂ ਦਿੱਤਾ ਗਿਆ ਸੀ। ਉਸ ਬਿਆਨ ਵਿੱਚ ਵੀ ਵਡਾਲਾ ਨੇ ਸਪੱਸ਼ਟ ਕੀਤਾ ਸੀ ਕਿ 2 ਦਸੰਬਰ ਦੇ ਹੁਕਮਨਾਵੇ ਤੋਂ ਬਿਨਾਂ ਕੋਈ ਵੀ ਸਮਝੌਤਾ ਨਹੀਂ ਹੋ ਸਕਦਾ।

ਪੀਰ ਮੁਹੰਮਦ ਨੇ ਕਿਹਾ ਕਿ ਸਮੁੱਚਾ ਪੰਥ ਅਤੇ ਪੰਜਾਬੀ ਚਾਹੁੰਦੇ ਹਨ ਕਿ ਅਕਾਲੀ ਦਲ ਇੱਕਜੁੱਟ ਹੋਵੇ, ਪਰ ਕੁਝ ਲੋਕ ਆਪਣੇ ਨਿੱਜੀ ਮੁਫ਼ਾਦਾਂ ਕਰਕੇ ਅਸਲ ਪੰਥਕ ਏਕਤਾ ਨੂੰ ਤਾਰੋਪੀੜ ਕਰ ਰਹੇ ਹਨ। ਉਹਨਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਅੰਦਰ ਏਕਤਾ ਸਰੀਰਾਂ ਦੀ ਨਹੀਂ, ਸਗੋਂ ਸਿਧਾਂਤਕ ਹੋ ਸਕਦੀ ਹੈ। ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਵਿੱਚ ਸਪੱਸ਼ਟ ਕਿਹਾ ਗਿਆ ਸੀ ਕਿ ਸੁਖਬੀਰ ਸਿੰਘ ਬਾਦਲ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਅਤੇ ਆਪਣੀਆਂ ਗਲਤੀਆਂ ਮੰਨਣ। ਹਾਲਾਂਕਿ, ਗਲਤੀਆਂ ਮੰਨਣ ਤੋਂ ਬਾਅਦ ਮੁਕਤਸਰ ਸਾਹਿਬ ਦੀ ਧਰਤੀ ‘ਤੇ ਜਾ ਕੇ ਇਹ ਕਹਿਣਾ ਕਿ “ਮੈਂ ਤਾਂ ਐਵੇਂ ਹੀ ਮੰਨ ਆਇਆ, ਮੈਂ ਕੋਈ ਗੁਨਾਹ ਨਹੀਂ ਕੀਤਾ”, ਨੇ ਸਥਿਤੀ ਨੂੰ ਗੰਭੀਰ ਬਣਾਇਆ ਹੈ। ਅਜਿਹੇ ਹਾਲਾਤ ਵਿੱਚ ਬਿਨਾਂ ਸਿਧਾਂਤਾਂ ਦੇ ਕੀਤੀ ਏਕਤਾ ਦਾ ਨਾ ਪੰਥ ਨੂੰ ਫਾਇਦਾ ਹੈ, ਨਾ ਪੰਜਾਬ ਨੂੰ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਨੂੰ।

ਪ੍ਰਧਾਨਗੀਆਂ ਤੋਂ ਉੱਪਰ ਉੱਠ ਕੇ ਪੰਥ ਅਤੇ ਪੰਜਾਬ ਲਈ ਕੁਰਬਾਨੀ ਦੀ ਲੋੜ: ਭਾਈ ਦਵਿੰਦਰ ਸਿੰਘ ਸੋਢੀ
ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਜਨਰਲ ਸਕੱਤਰ ਅਤੇ ਪ੍ਰਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਉਹਨਾਂ ਨੇ ਪਾਰਟੀ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਪ੍ਰਮੁੱਖ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕੀਤਾ ਹੈ। ਉਹਨਾਂ ਕਿਹਾ ਕਿ ਪੰਥਕ ਏਕਤਾ ਲਈ ਅਸੀਂ ਹਰ ਕੁਰਬਾਨੀ ਕਰਨ ਲਈ ਤਿਆਰ ਹਾਂ। ਸ਼੍ਰੋਮਣੀ ਅਕਾਲੀ ਦਲ ਦੇ ਚਾਰੇ ਪ੍ਰਮੁੱਖ ਧੜਿਆਂ ਵਿੱਚ ਸੁਚੱਜੇ ਢੰਗ ਨਾਲ ਏਕਤਾ ਹੋਣੀ ਚਾਹੀਦੀ ਹੈ।

ਭਾਈ ਸੋਢੀ ਨੇ ਕਿਹਾ ਕਿ ਅੱਜ ਆਗੂਆਂ ਨੂੰ ਪ੍ਰਧਾਨਗੀਆਂ ਤੋਂ ਉੱਪਰ ਉੱਠ ਕੇ ਪੰਥ ਅਤੇ ਪੰਜਾਬ ਦੀ ਆਵਾਜ਼ ਬਣਨ ਦੀ ਲੋੜ ਹੈ। ਅੱਜ ਪੰਜਾਬ ਨਸ਼ਿਆਂ ਦੇ ਪ੍ਰਕੋਪ, ਕਰਜ਼ੇ ਦੀਆਂ ਪੰਡਾਂ ਅਤੇ ਕਾਨੂੰਨ ਵਿਵਸਥਾ ਦੀ ਖ਼ਰਾਬ ਸਥਿਤੀ ਨਾਲ ਜੂਝ ਰਿਹਾ ਹੈ। ਮੌਜੂਦਾ ਸਰਕਾਰ ਦੇ ਸ਼ਾਸਨ ਵਿੱਚ ਅਫ਼ਸਰਸ਼ਾਹੀ ਬੇਕਾਬੂ ਹੋ ਚੁੱਕੀ ਹੈ ਅਤੇ ਪਰਮਿੰਦਰ ਸਿੰਘ ਝੋਟੇ ਦਾ ਕਤਲ ਵਿਗੜ ਰਹੀ ਲਾਅ ਐਂਡ ਆਰਡਰ ਦੀ ਜਿਉਂਦੀ ਜਾਗਦੀ ਮਿਸਾਲ ਹੈ। ਘਰਾਂ, ਸ਼ਹਿਰਾਂ, ਕਸਬਿਆਂ ਅਤੇ ਵਿਦਿਅਕ ਅਦਾਰਿਆਂ ਤੱਕ ਨਸ਼ਿਆਂ ਦੀ ਭਰਮਾਰ ਨੇ ਜਵਾਨੀ ਦਾ ਭਵਿੱਖ ਤਬਾਹ ਕਰ ਦਿੱਤਾ ਹੈ।

ਉਹਨਾਂ ਚਿੰਤਾ ਪ੍ਰਗਟਾਈ ਕਿ ਜੋ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਵਾਹਦ ਸਿਆਸੀ ਤੇ ਧਾਰਮਿਕ ਜਮਾਤ ਸੀ, ਉਹ ਅੱਜ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚੋਂ ਅਲੱਗ-ਥਲੱਗ ਨਜ਼ਰ ਆ ਰਹੀ ਹੈ। ਉਹਨਾਂ ਆਖਿਆ ਕਿ ਅਕਾਲੀ ਦਲ ਨੂੰ ਕਿਸੇ ਹੋਰ ਧਿਰ ਨਾਲ ਗਠਜੋੜ ਕਰਨ ਤੋਂ ਗੁਰੇਜ਼ ਕਰਕੇ ਆਪਸੀ ਏਕਤਾ ਕਰਨੀ ਚਾਹੀਦੀ ਹੈ। ਇਸ ਏਕਤਾ ਵਿੱਚ ਪ੍ਰਧਾਨਗੀ ਰੋੜਾ ਨਹੀਂ ਬਣਨੀ ਚਾਹੀਦੀ ਅਤੇ ਜੇਕਰ ਇਸ ਲਈ ਤਿਆਗ ਦੀ ਲੋੜ ਹੈ ਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਹਰ ਵਕਤ ਤਿਆਗ ਲਈ ਤਿਆਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

by Navjot
October 18, 2026
0

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ ਪਟਨਾ, 18 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਔਰਤਾਂ ਦੇ ਇੱਕ ਅਜਿਹੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 18, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

National: ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਦੀ ਮੌਤ

National: ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਦੀ ਮੌਤ

by Ranjit Singh
October 18, 2026
0

National: ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਦੀ ਮੌਤ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ...

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

by Ranjit Singh
October 18, 2026
0

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

by Navjot
October 18, 2026
0

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ ਪਟਨਾ, 18 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਔਰਤਾਂ ਦੇ ਇੱਕ ਅਜਿਹੇ...

Most Popular

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
4 weeks ago
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 