Punjab ਵਿਧਾਨ ਸਭਾ ‘ਚ VB G RAM G ਵਿਰੁੱਧ ਮਤਾ ਪਾਸ
ਚੰਡੀਗੜ੍ਹ, 30 ਦਸੰਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਵੀ.ਬੀ.-ਜੀ ਰਾਮ ਜੀ ਵਿਰੁੱਧ ਮਤਾ ਪਾਸ ਹੋ ਗਿਆ ਹੈ। ਇਹ ਮਤਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਲੋਂ ਸਦਨ ਅੰਦਰ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਅੰਦਰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ‘ਚ ਕਿਹਾ, “ਹਰ ਕਿਸੇ ਵਿੱਚ ਕਮੀਆਂ ਹੁੰਦੀਆਂ ਹਨ। ਮੇਰੇ ਵਿੱਚ ਵੀ ਹਨ। ਮੈਂ ਕੇਂਦਰ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਗਰੀਬਾਂ ਦੀ ਗਰਦਨ ‘ਤੇ ਆਰਾ ਰੱਖਣਾ ਬੰਦ ਕਰੇ। ਜੇਕਰ ਇੰਝ ਹੀ ਰਿਹਾ ਤਾਂ ਲੋਕ ਭਾਜਪਾ ਦੇ ਨਾਲ-ਨਾਲ ਅਕਾਲੀ ਆਗੂਆਂ ਨੂੰ ਵੀ ਪਿੰਡਾਂ ‘ਚ ਨਹੀਂ ਵੜਨ ਦੇਣਗੇ। ” ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਸਰਕਾਰ ਸਿਰਫ ਮਨਰੇਗਾ ਨਹੀਂ, ਸਗੋਂ ਦਲਿਤ ਮਜ਼ਦੂਰ ਦੇ ਮੂੰਹੋਂ ਰੋਟੀ ਖੋਹ ਰਹੀ ਹੈ। ਮੈਂ ਇਸ ਮਤੇ ਦਾ ਸਮਰਥਨ ਕਰਦਾ ਹਾਂ। ਅਸੀਂ ਹਰ ਪੱਧਰ ‘ਤੇ ਲੜਾਂਗੇ। ਜੇ ਲੋੜ ਪਈ ਤਾਂ ਅਸੀਂ ਸੜਕਾਂ ‘ਤੇ ਉਤਰਾਂਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























