Punjab: ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਦਾ ਮਾਮਲਾ: SGPC ਕਰੇਗੀ ਪੁਲਿਸ ਨੂੰ ਸ਼ਿਕਾਇਤ
ਅੰਮ੍ਰਿਤਸਰ, 24 ਜਨਵਰੀ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ (Punjab) ਦੇ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਇੱਕ ਮੁਸਲਿਮ ਨੌਜਵਾਨ ਵੱਲੋਂ ਕੁਰਲੀ ਕਰਨ ਦੇ ਮਾਮਲੇ ‘ਚ ਹੁਣ ਨਵਾਂ ਮੋੜ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹੁਣ ਨੌਜਵਾਨ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਕਰੇਗੀ।
SGPC ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਜਲਦੀ ਹੀ ਪੁਲਿਸ ਸ਼ਿਕਾਇਤ ਦਰਜ ਕਰਵਾਈ ਜਾਵੇਗੀ। SGPC ਦੇ ਅਨੁਸਾਰ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਬੇਅਦਬੀ ਦੇ ਇਰਾਦੇ ਨਾਲ ਦਾਖਲ ਹੋਇਆ ਸੀ। ਉਹ ਲਗਭਗ 20 ਮਿੰਟ ਤੱਕ ਹਰਿਮੰਦਰ ਸਾਹਿਬ ਵਿੱਚ ਰਿਹਾ ਪਰ ਉਸ ਮੱਥਾ ਨਹੀਂ ਟੇਕਿਆ। ਇਸ ਮਾਮਲੇ ਵਿੱਚ ਕਾਰਵਾਈ ਨਾ ਕਰਨ ਲਈ SGPC ਦੀ ਆਲੋਚਨਾ ਕੀਤੀ ਜਾ ਰਹੀ ਸੀ।

ਹਾਲਾਂਕਿ ਸਰੋਵਰ ਵਿੱਚ ਕੁਰਲੀ ਕਰਨ ਵਾਲਾ ਨੌਜਵਾਨ ਦੋ ਵਾਰ ਮੁਆਫ਼ੀ ਮੰਗ ਚੁੱਕਾ ਹੈ। ਨੌਜਵਾਨ ਨੂੰ ਦੂਜੀ ਵਾਰ ਮੁਆਫ਼ੀ ਇਸ ਲਈ ਮੰਗਣੀ ਪਈ ਕਿਉਂਕਿ ਪਹਿਲੀ ਮੁਆਫ਼ੀ ਦੀ ਵੀਡੀਓ ਵਿੱਚ, ਨੌਜਵਾਨ ਦੇ ਹੱਥ ਆਪਣੀਆਂ ਜੇਬਾਂ ਵਿੱਚ ਸਨ। ਸਿੱਖ ਸ਼ਰਧਾਲੂਆਂ ਨੂੰ ਇਹ ਤਰੀਕਾ ਪਸੰਦ ਨਹੀਂ ਆਇਆ ਸੀ। ਸਰੋਵਰ ਵਿੱਚ ਪਾਣੀ ਨਾਲ ਕੁਰਲੀ ਕਰਨ ਵਾਲਾ ਨੌਜਵਾਨ ਦਿੱਲੀ ਦਾ ਰਹਿਣ ਵਾਲਾ ਹੈ। ਉਹ ਇੱਕ ਸੋਸ਼ਲ ਮੀਡੀਆ ਇੰਨਫਿਲਿਊਐਂਸਰ ਹੈ।
ਮੁਆਫੀ ਵਾਲੀ ਵੀਡੀਓ ਜਾਰੀ ਕਰਦੇ ਹੋਏ ਉਸ ਨੇ ਕਿਹਾ ਸੀ ਕਿ ਕਿਹਾ, “ਭਰਾਵੋ, ਮੈਂ ਤਿੰਨ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ (Punjab) ਗਿਆ ਸੀ। ਮੈਂ ਬਚਪਨ ਤੋਂ ਹੀ ਉੱਥੇ ਜਾਣਾ ਚਾਹੁੰਦਾ ਸੀ। ਮੈਂਨੂੰ ਉਥੋਂ ਦੀ ਮਰਿਆਦਾ ਦਾ ਪਤਾ ਨਹੀਂ ਸੀ।। ਮੇਰੇ ਕੋਲੋਂ ਉੱਥੇ ਗਲਤੀ ਨਾਲ ਸਰੋਵਰ ‘ਚ ਹੀ ਕੁਰਲੀ ਹੋ ਗਈ ਸੀ। ਮੈਂ ਆਪਣੇ ਸਾਰੇ ਪੰਜਾਬੀ ਭਰਾਵਾਂ ਤੋਂ ਮੁਆਫੀ ਮੰਗਦਾ ਹਾਂ। ਜਦੋਂ ਮੈਂ ਉੱਥੇ ਆਵਾਂਗਾ ਤਾਂ ਮੈਂ ਮੁਆਫੀ ਮੰਗਾਂਗਾ। ਮੈਂ ਸਮੁੱਚੇ ਸਿੱਖ ਭਾਈਚਾਰੇ ਤੋਂ ਮੁਆਫੀ ਮੰਗਦਾ ਹਾਂ। ਮੈਂ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















