Punjab ਰੋਡਵੇਜ਼ ਬੱਸ ਦੀ ਟੱਕਰ ਕਾਰਨ ਵਾਪਰਿਆ ਵੱਡਾ ਹਾਦਸਾ
- ਮੌਕੇ ‘ਤੇ ਇਕ ਵਿਅਕਤੀ ਦੀ ਹੋਈ ਮੌਤ
- ਜਾਂਚ ਲਈ ਪੁੱਜੀ ਪੁਲੀਸ ਪਾਰਟੀ
ਜਲੰਧਰ,22 ਜਨਵਰੀ : ਜਲੰਧਰ ਦੇ ਰਾਵਲੀ ਨੇੜੇ ਪੰਜਾਬ ਰੋਡਵੇਜ਼ ਦੀ ਬੱਸ, ਬਾਈਕ ਅਤੇ ਰੇਹੜੀ ਵਿਚਾਲੇ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਨੇ ਇੱਕ ਬਾਈਕ, ਇੱਕ ਰੇਹੜੀ ਵਾਲੇ ਅਤੇ ਸੜਕ ‘ਤੇ ਖੜ੍ਹੇ ਹੋਰ ਲੋਕਾਂ ਨੂੰ ਕੁਚਲ ਦਿੱਤਾ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਲੋਕਜ਼ਖਮੀ ਹਨ। 1 ਜ਼ਖਮੀ ਦੀ ਹਾਲਤ ਫਿਲਹਾਲ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਇਲਾਜ ਲਈ ਜਲੰਧਰ ਪਠਾਨਕੋਟ ਹਾਈਵੇ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਅੱਜ ਸਵੇਰੇ 8 ਵਜੇ ਦੇ ਕਰੀਬ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਰਾਵਲੀ ਵਿਖੇ ਵਾਪਰਿਆ। ਘਟਨਾ ਸਮੇਂ ਬੱਸ ਪਠਾਨਕੋਟ ਤੋਂ ਜਲੰਧਰ ਆ ਰਹੀ ਸੀ।
ਘਟਨਾ ਤੋਂ ਤੁਰੰਤ ਬਾਅਦ ਸਾਰੀਆਂ ਸਵਾਰੀਆਂ ਨੂੰ ਮੌਕੇ ਤੋਂ ਦੂਜੀ ਬੱਸ ਵਿੱਚ ਸਵਾਰ ਕਰ ਕੇ ਜਲੰਧਰ ਭੇਜ ਦਿੱਤਾ ਗਿਆ। ਇਸ ਘਟਨਾ ‘ਚ ਕੋਈ ਯਾਤਰੀ ਜ਼ਖਮੀ ਨਹੀਂ ਹੋਇਆ। ਥਾਣਾ ਮਕਸੂਦਾਂ ਦੀ ਪੁਲੀਸ ਜਾਂਚ ਲਈ ਪੁੱਜੀ। ਫਿਲਹਾਲ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/