Punjab ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ ਜਾਰੀ
– ਸਰਕਾਰ ਤੇ ਯੂਨੀਅਨ ਵਿਚਾਲੇ ਬੈਠਕ ਰਹੀ ਬੇਸਿੱਟਾ

ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ (Punjab) ‘ਚ ਸਰਕਾਰੀ ਬੱਸ ਟਰਾਂਸਪੋਰਟ PRTC, PUNBUS ਅਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3,000 ਬੱਸਾਂ ਅਜੇ ਸੜਕਾਂ ‘ਤੇ ਨਹੀਂ ਉਤਰਨਗੀਆਂ । PRTC, PUNBUS ਅਤੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀ ਅੱਜ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ। ਯੂਨੀਅਨਾਂ ਨੇ ਸਪੱਸ਼ਟ ਕੀਤਾ ਕਿ ਜਦੋ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਜਾਰੀ ਰਹੇਗੀ। ਹਜ਼ਾਰਾਂ ਬੱਸਾਂ ਦੇ ਚੱਕੇ ਜਾਮ ਕਾਰਨ ਮੁਸਾਫ਼ਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਦੱਸ ਦਈਏ ਕਿ ਸਰਕਾਰ ਨੇ ਅੱਜ ਸਵੇਰੇ 11 ਵਜੇ ਯੂਨੀਅਨ ਆਗੂਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ ਪਰ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਮੁੱਖ ਮੁੱਦਾ ਕਿਲੋਮੀਟਰ ਸਕੀਮ ‘ਤੇ ਬੱਸਾਂ ਦੇ ਟੈਂਡਰ ਰੱਦ ਕਰਨ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਸੀ, ਪਰ ਕਿਸੇ ਵੀ ਮੰਗ ਤੇ ਸਹਿਮਤੀ ਨਹੀਂ ਬਣੀ। ਇਸ ਲਈ ਪੰਜਾਬ ਚ ਫਿਲਹਾਲ ਸਰਕਾਰੀ ਬੱਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਰਹਿਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























