Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ
ਅੰਮ੍ਰਿਤਸਰ, 9 ਅਕਤੂਬਰ (ਵਿਸ਼ਵ ਵਾਰਤਾ): ਰੂਪ ਕੌਰ ਸੰਧੂ ਅੱਜ 9 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਇੱਕ ਸੀਲਬੰਦ ਲਿਫ਼ਾਫ਼ੇ ਅਤੇ ਪੈਨ ਡਰਾਈਵ ਰਾਹੀਂ ਕੁਝ ਠੋਸ ਸਬੂਤ ਸੌਂਪਣਗੇ।
ਰੂਪ ਕੌਰ ਸੰਧੂ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਸਮਾਂ ਲੈਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਅਜੇ ਤੱਕ ਕੋਈ ਨਿਰਧਾਰਿਤ ਸਮਾਂ ਨਹੀਂ ਮਿਲਿਆ। ਇਸ ਦੇ ਬਾਵਜੂਦ ਉਨ੍ਹਾਂ ਨੇ ਭਾਈ ਜਿੰਦਾ ਜੀ ਅਤੇ ਭਾਈ ਸੁੱਖਾ ਜੀ ਦੀ ਬਰਸੀ ਮੌਕੇ ਸਬੂਤਾਂ ਸਮੇਤ ਪੇਸ਼ ਹੋਣ ਦੀ ਗੱਲ ਕਹੀ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਕਥਿਤ ਦੁਰਵਿਹਾਰ ਦੇ ਦੋਸ਼ਾਂ ਦੇ ਚੱਲਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















