ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ
ਚੰਡੀਗੜ੍ਹ 23 ਜੂਨ 2026 (ਵਿਸ਼ਵ ਵਾਰਤਾ): 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਪ੍ਰੀਕਿਰਿਆ ਤੇਜ਼ ਹੋ ਗਈ ਹੈ। ਬੇਅਦਬੀ ਮਾਮਲਿਆਂ ਦੀ ਜਾਂਚ ਲਈ SIT ਦਾ ਪੁਨਰਗਠਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਰੇਂਜ ਦੇ DIG ਹਰਜੀਤ ਸਿੰਘ ਨਵੀਂ SIT ਦੇ ਮੁਖੀ ਬਣ ਗਏ ਹਨ।
ਇਸ ਤੋਂ ਇਲਾਵਾ ਮਲੇਰਕੋਟਲਾ ਦੇ SSP ਗੁਰਮੀਤ ਸਿੰਘ ਨੂੰ SIT ‘ਚ ਸ਼ਾਮਲ ਕੀਤਾ ਗਿਆ ਹੈ, ਅੰਮ੍ਰਿਤਸਰ ਦੇ ADCP ਹਰਪਾਲ ਸਿੰਘ ਵੀ ਨਵੀਂ SIT ਦਾ ਹਿੱਸਾ ਹੋਣਗੇ। ਸੰਗਰੂਰ ਦੇ DSP ਦਲਬੀਰ ਸਿੰਘ ਵੀ SIT ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਹਨ। SIT ਨੂੰ ਲੰਬਿਤ (ਬਕਾਇਆ) ਮਾਮਲਿਆਂ ‘ਤੇ ਜਲਦ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























