Punjab : ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਮੈਂਬਰਸ਼ਿਪ ਮੁਹਿੰਮ ਲਈ ਨਵੇਂ Observers ਸ਼ਾਮਿਲ, ਪੜ੍ਹੋ ਵੇਰਵਾ
- ਬਾਗ਼ੀ ਧੜੇ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸੌਪੀ ਗਈ ਇਸ ਸ਼ਹਿਰ ਦੀ ਜਿੰਮੇਵਾਰੀ
ਚੰਡੀਗੜ੍ਹ, 23 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਪਾਰਟੀ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਪਾਰਟੀ ਵੱਲੋਂ ਬੀਤੇ ਦਿਨੀ ਪੂਰੇ ਪੰਜਾਬ ‘ਚ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। 20 ਜਨਵਰੀ ਤੋਂ ਸ਼ੁਰੂ ਹੋਈ ਵਿਸ਼ਾਲ ਮੈਂਬਰਸ਼ਿਪ ਮੁਹਿੰਮ ਦੀ ਨਿਗਰਾਨੀ ਲਈ ਨਿਯੁਕਤ ਕੀਤੇ ਗਏ ਨਿਗਰਾਨਾਂ ਦੀ ਸੂਚੀ ਵਿੱਚ ਹੁਣ ਨਵੇਂ ਨਿਗਰਾਨ ਸ਼ਾਮਲ ਕੀਤੇ ਗਏ ਹਨ, ਜਿਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਹੈ।
ਹੇਠ ਲਿਖੇ ਨਵੇਂ ਨਿਗਰਾਨ ਕੀਤੇ ਸ਼ਾਮਲ
1. ਫਰੀਦਕੋਟ ਲਈ ਗੁਰਪ੍ਰਤਾਪ ਸਿੰਘ ਵਡਾਲਾ ।
2. ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਨੂੰ ਪਹਿਲਾਂ ਨਵਾਂ ਸ਼ਹਿਰ ਜ਼ਿਲ੍ਹਾ ਨਿਯੁਕਤ ਕੀਤਾ ਗਿਆ ਸੀ, ਹੁਣ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਰਜਿੰਦਰ ਸਿੰਘ ਧਾਮੀ ਨਾਲ ਜੁੜਨਗੇ।
3 ਜਰਨੈਲ ਸਿੰਘ ਵਾਹਦ ਨਵਾਂ ਸ਼ਹਿਰ ਜ਼ਿਲ੍ਹੇ ਦੀ ਦੇਖਭਾਲ ਕਰਨਗੇ।
4. ਰਾਜ ਸਿੰਘ ਡਿੱਬੀਪੁਰਾ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਜੋਗਿੰਦਰ ਸਿੰਘ ਜਿੰਦੂ ਨਾਲ ਜੁੜਨਗੇ।
5. ਪ੍ਰੀਤ ਇੰਦਰ ਸਿੰਘ ਪ੍ਰਧਾਨ, ਸ੍ਰੀ ਮੁਕਤਸਰ ਸਾਹਿਬ ਫਾਜ਼ਿਲਕਾ ਜ਼ਿਲ੍ਹੇ ਵਿੱਚ ਵਰਦੇਵ ਸਿੰਘ ਮਾਨ ਨਾਲ ਜੁੜਨਗੇ।
ਇਹ ਫੈਸਲੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਲਏ ਗਏ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/