PUNJAB : ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ ; ਜਾਣੋ ਕਿਹੜੇ ਨਾਂਅ ਹਨ ਚਰਚਾ ‘ਚ

ਚੰਡੀਗੜ੍ਹ, 12ਅਪ੍ਰੈਲ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਆਪਣਾ ਨਵਾਂ ਪ੍ਰਧਾਨ ਮਿਲੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਅੱਜ 12 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ। ਜਿਸਦੇ ਲਈ ਜਰਨਲ ਇਜਲਾਸ ਸੱਦਿਆ ਗਿਆ ਹੈ। ਜਿੱਥੇ ਹੋਰ ਅਹੁਦੇਦਾਰਾਂ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਹਰ ਕੋਈ ਇਹੀ ਸੋਚ ਰਿਹਾ ਹੈ ਕਿ ਨਵਾਂ ਪ੍ਰਧਾਨ ਕੌਣ ਹੋ ਸਕਦਾ ਹੈ?

ਸਿਆਸੀ ਗਲਿਆਰਿਆਂ ‘ਚ ਕਈ ਨਾਮ ਪ੍ਰਧਾਨਗੀ ਦੇ ਅਹੁਦੇ ਲਈ ਚਰਚਾ ਵਿੱਚ ਹਨ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਮੌਜੂਦਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੂੰ ਹੀ ਪ੍ਰਧਾਨ ਵਜੋਂ ਚੁਣਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਪਾਰਟੀ ਕਿਸੇ ਮਹਿਲਾ ਨੂੰ ਪ੍ਰਧਾਨ ਵਜੋਂ ਅੱਗੇ ਲੈ ਕੇ ਆਉਂਦੀ ਹੈ ਤਾਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਨਾਮ ਉੱਤੇ ਪਾਰਟੀ ਮੋਹਰ ਲਗਾ ਸਕਦੀ ਸੀ।

ਇਹਨਾਂ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਦਾ ਨਾਮ ਵੀ ਸਭ ਤੋਂ ਅੱਗੇ ਚੱਲ ਰਿਹਾ ਹੈ ਕਿਉਂਕਿ ਬਿਕਰਮ ਸਿੰਘ ਮਜੀਠੀਆ ਦੀ ਨੌਜਵਾਨਾਂ ਦੇ ਵਿੱਚ ਇੱਕ ਵੱਖਰੀ ਪਛਾਣ ਹੈ ਅਤੇ ਨੌਜਵਾਨਾਂ ਨੂੰ ਪਾਰਟੀ ਦੇ ਨਾਲ ਜੋੜਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਮ ਤੇ ਵੀ ਦਾਅ ਖੇਡ ਸਕਦੀ ਹੈ।























