Punjab ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਲੰਧਰ ਡੀਡੀਪੀਓ ਤਲਬ
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਲਏ ਗਏ ਸੂਮੋਟੋ ਦੇ ਤਹਿਤ ਡਿਪਟੀ ਕਮਿਸ਼ਨਰ ਜਲੰਧਰ ਨੂੰ ਜਾਰੀ ਕੀਤੇ ਪੱਤਰ ਅਨੁਸਾਰ ਡੀਡੀਪੀਓ ਜਲੰਧਰ ਨੂੰ ਤਲਬ ਕੀਤਾ ਗਿਆ ਹੈ। ਚੇਅਰਮੈਨ ਗੜੀ ਨੇ ਕਿਹਾ ਕਿ ਤਹਸੀਲ ਫਿਲੌਰ ਦੇ ਪਿੰਡ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਮੰਨਣ ਵਾਲੇ ਰਵਿਦਾਸੀਆ ਭਾਈਚਾਰੇ ਦਾ ਵੱਡਾ ਧਾਰਮਿਕ ਡੇਰਾ ਹੈ। ਆਉਣ ਵਾਲੇ ਦਿਨਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦਿਹਾੜੇ ਮੌਕੇ ਵੱਡੀਆਂ ਸ਼ੋਭਾ ਯਾਤਰਾਵਾਂ ਨਿਕਲਣੀਆਂ ਹਨ। ਪਰ ਪੰਚਾਇਤ ਵਿਭਾਗ ਦੀ ਅਣਗਹਿਲੀ ਦੇ ਨਾਲ ਪਿੰਡ ਦੇ ਗੰਦੇ ਪਾਣੀ ਦਾ ਨਿਕਾਸ ਛੱਪੜ ਵਿੱਚ ਨਾ ਹੋ ਕੇ ਸੜਕ ਤੇ ਹੋ ਰਿਹਾ ਹੈ।
ਦੱਸਿਆ ਜਾਂਦਾ ਹੈ ਕਿ ਪਿਛਲੇ ਦਿਨੀ ਇਸੇ ਗੰਦੇ ਪਾਣੀ ਵਿੱਚ ਡੁੱਬਕੇ ਇੱਕ ਔਰਤ ਦੀ ਮੌਤ ਤੱਕ ਹੋ ਜਾਣ ਦੀ ਖਬਰ ਹੈ। ਇਸ ਗੰਦੇ ਪਾਣੀ ਦੇ ਨਿਕਾਸੀ ਦੇ ਸੁਚੱਜੇ ਪ੍ਰਬੰਧ ਲਈ ਨਗਰ ਵਾਸੀਆਂ ਵੱਲੋਂ ਨਗਰ ਪਿੰਡ ਦੀ ਸੜਕ ਤੇ ਹੀ ਧਰਨਾ ਲਗਾਇਆ ਗਿਆ ਹੈ। ਜਿਸ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵੀ ਸੁਸ਼ੋਭਿਤ ਹਨ।ਇਸ ਸਬੰਧੀ ਇੱਕ ਅਖਬਾਰ ਵਿੱਚ ਲੱਗੀ ਖਬਰ ਦਾ ਸੂ- ਮੋਟੋ ਲੈਂਦੇ ਹੋਏ ਇਹ ਸਾਰੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਡੀਡੀਪੀਓ ਨੂੰ 14ਜਨਵਰੀ ਨੂੰ ਕਮਿਸ਼ਨ ਦਫਤਰ ਚੰਡੀਗੜ੍ਹ ਵਿਖ਼ੇ ਤਲਬ ਕਰ ਲਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















