Punjab ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ
ਚੰਡੀਗੜ੍ਹ, 9 ਫ਼ਰਵਰੀ (ਵਿਸ਼ਵ ਵਾਰਤਾ) : ਪੰਜਾਬ (Punjab) ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕੀਤਾ ਗਿਆ ਹੈ। ਬਾਜਵਾ ਨੂੰ 11 ਫਰਵਰੀ ਨੂੰ ਦੁਪਹਿਰ 3 ਵਜੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਦੱਸ ਦਈਏ ਕਿ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਅਤੇ ਹਰਭਜਨ ਸਿੰਘ ਦੇ ਪਰਿਵਾਰਿਕ ਕਿੱਤੇ ਲਈ ਵਰਤੀ ਅਸੱਭਿਅਕ ਭਾਸ਼ਾ ਦੇ ਮੱਦੇਨਜ਼ਰ ਬਾਜਵਾ ਨੂੰ ਤਲਬ ਕੀਤਾ ਗਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਦਾ ਅਪਮਾਨ ਸਹਿਣ ਨਹੀਂ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























