Punjab : ਭਲਕੇ ਸਕੂਲ ਕਾਲਜ ਰਹਿਣਗੇ ਬੰਦ
– ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ
ਕਪੂਰਥਲਾ, 3 ਨਵੰਬਰ 2025 (ਵਿਸ਼ਵ ਵਾਰਤਾ): ਡਿਪਟੀ ਕਮਿਸ਼ਨਰ ਕਪੂਰਥਲ਼ਾ ਅਮਿਤ ਕੁਮਾਰ ਪੰਚਾਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ 4 ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ, ਸਕੂਲਾਂ/ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਗਰ ਕੀਰਤਨ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਕਾਲਜ ਬੰਦ ਰਹਿਣਗੇ।
























