Punjab school Holiday : ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲਣਗੇ ਸਕੂਲ
ਚੰਡੀਗੜ੍ਹ, 31 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ ’ਚ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲਾਂ ਵਿੱਚ 7 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਰਹਿਣਗੀਆਂ ਅਤੇ ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ।
ਉਨ੍ਹਾਂ ਟਵੀਟ ਕੀਤਾ ਕਿ “ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























