Punjab School holidays : ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
– ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਵੱਡਾ ਐਲਾਨ
– ਜਾਣੋ ਕਦੋ ਤਕ ਬੰਦ ਰਹਿਣਗੇ ਸੂਬੇ ਦੇ ਸਕੂਲ

ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ): ਪੰਜਾਬ ਦੇ ਸਕੂਲ ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸੰਬੰਧੀ ਟਵੀਟ ਸਾਂਝਾ ਕਰ ਕੇ ਜਾਣਕਾਰੀ ਦਿੱਤੀ ਹੈ ਪੰਜਾਬ ਦੇ ਸਕੂਲਾਂ ‘ਚ 2 ਜੂਨ 2025 ਤੋਂ 30 ਜੂਨ 2025 ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ” ਪੰਜਾਬ ਰਾਜ ਵਿੱਚ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 2 ਜੂਨ 2025 ਤੋਂ 30 ਜੂਨ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/ 























