Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ
ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਪੰਜਾਬ ਦੇ ਸਕੂਲ ਅੱਜ 1 ਅਕਤੂਬਰ ਤੋਂ ਨਵੇਂ ਸਮੇਂ ਮੁਤਾਬਕ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ।
ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਸਿੱਖਿਆ ਵਿਭਾਗ ਵੱਲੋਂ ਇਹ ਨਵਾਂ ਸਮਾਂ ਸੂਬੇ ਦੇ ਪ੍ਰਾਇਮਰੀ, ਸੈਕੰਡਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਮਾਂ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ, ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























