Punjab Schools: ਸਕੂਲੀ ਵਿਦਿਆਰਥੀਆਂ ਲਈ ਵੱਡੀ ਖਬਰ
– ਪੰਜਾਬ ਚ ਬਦਲਿਆ ਸਕੂਲਾਂ ਦਾ ਸਮਾਂ
– ਸੋਮਵਾਰ ਤੋਂ ਸਵੇਰੇ 9 ਵਜੇ ਲੱਗਣਗੇ ਸਕੂਲ
ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ)- ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਲੱਗਣਗੇ ਅਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਮਾਨਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਹੋਣਗੇ।
ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ ਇਹ ਹੁਕਮ 1 ਨਵੰਬਰ ਤੋਂ ਲਾਗੂ ਹੋ ਗਏ ਹਨ। ਪਰ, ਸਕੂਲ ਦੇ ਲੱਗਣ ਦਾ ਪਹਿਲਾ ਦਿਨ ਸੋਮਵਾਰ ਨੂੰ ਹੋਵੇਗਾ, ਇਸ ਲਈ ਸੋਮਵਾਰ ਤੋਂ ਸਕੂਲ 9 ਵਜੇ ਲੱਗਣਗੇ।