
Punjab :ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ; ਲੁਧਿਆਣਾ ‘ਚ ਵੀ ਸਕੂਲ ਬੰਦ
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੋਏ ਹੁਕਮ
ਲੁਧਿਆਣਾ, 8 ਮਈ (ਵਿਸ਼ਵ ਵਾਰਤਾ) : ਸਕੂਲੀ ਵਿਦਿਆਰਥੀਆਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਅੰਮ੍ਰਿਤਸਰ ਤੋਂ ਬਾਅਦ ਹੁਣ ਲੁਧਿਆਣਾ ‘ਚ ਵੀ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸੂ ਜੈਨ ਆਈ. ਏ. ਐੱਸ. ਨੇ ਹੁਕਮ ਜਾਰੀ ਕੀਤੇ ਹਨ ਤਾਜ਼ਾ ਹੁਕਮਾਂ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲ 9 ਅਤੇ 10 ਮਈ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਵਲੋਂ ਮੌਜੂਦਾ ਹਾਲਾਤ ਨੂੰ ਵੇਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























