Punjab ਦੇ ਸਕੂਲਾਂ ਦਾ ਸਮਾਂ ਬਦਲਿਆ?
- ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ
ਚੰਡੀਗੜ੍ਹ,9 ਜਨਵਰੀ : ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਉੱਤਰ ਭਾਰਤ ਵਿਚ ਕੜਾਕੇ ਦੀ ਠੰਡ ਅਤੇ ਧੁੰਦ ਦਾ ਕਹਿਰ ਜਾਰੀ ਹੈ ਇਸ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਉੱਠਣੀ ਵੀ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਬਾਲ ਅਧਿਕਾਰੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਚਿਠੀ ਲਿਖੀ ਹੈ ਜਿਸ ਚ ਉਨ੍ਹਾਂ ਕੜਾਕੇ ਦੀ ਠੰਡ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਣ ਦੀ ਸਿਫਾਰਸ਼ ਕੀਤੀ ਹੈ। ਸਰਦੀਆਂ ਅਤੇ ਧੁੰਦ ਕਾਰਨ 31 ਜਨਵਰੀ ਤਕ ਸਕੂਲਾਂ ਦੇ ਲੱਗਣ ਦਾ ਸਮਾਂ 10 ਵਜੇ ਕਰ ਦਿੱਤੇ ਜਾਣ ਬਾਰੇ ਕਿਹਾ ਗਿਆ ਹੈ। ਦੱਸ ਦਈਏ ਕਿ ਬੁੱਧਵਾਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























