Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ
– ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਸਮਾਗਮ ‘ਚ ਲਿਆ ਹਿੱਸਾ
ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ 20 ਜੂਨ ਤੋਂ 22 ਜੂਨ ਤੱਕ ਤਿੰਨ ਦਿਨਾਂ ਦੇ ਪੰਜਾਬ ਦੌਰੇ ’ਤੇ ਹਨ। ਆਪਣੇ ਇਸ ਦੌਰੇ ਦੌਰਾਨ ਨਵੀਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਧਾਰਮਿਕ, ਸਮਾਜਿਕ, ਸੰਗਠਨਾਤਮਕ ਅਤੇ ਬੌਧਿਕ ਪ੍ਰੋਗਰਾਮਾਂ ਦੀ ਲੜੀ ਵਿੱਚ ਸ਼ਿਰਕਤ ਕਰਨਗੇ।
ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਅੱਜ ਸਭ ਤੋਂ ਪਹਿਲਾਂ 21 ਜੂਨ ਨੂੰ ਨਵੀਨ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਆਯੋਜਿਤ ਸਮਾਗਮ ਵਿੱਚ ਭਾਗ ਲਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਹਾਜ਼ਰੀਨ ਨਾਲ ਵੱਖ-ਵੱਖ ਯੋਗਾ ਆਸਣ ਕੀਤੇ ਅਤੇ ਸਾਰਿਆਂ ਨੂੰ ਯੋਗ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਜੂਦ ਸਨ।
ਇਸ ਤੋਂ ਬਾਅਦ ਉਹ ਲੁਧਿਆਣਾ ਜਾਣਗੇ, ਜਿੱਥੇ ਦੁੱਗਰੀ ਰੋਡ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ ਅਤੇ ਮੰਡਲ ਪ੍ਰਭਾਰੀਆਂ ਅਤੇ ਸੀਨੀਅਰ ਸੰਗਠਨਾਤਮਕ ਅਹੁਦੇਦਾਰਾਂ ਨਾਲ ਵਿਸਤ੍ਰਿਤ ਮੀਟਿੰਗ ਕਰਨਗੇ। ਸ਼ਾਮ ਨੂੰ ਉਹ ਉਦਯੋਗਪਤੀਆਂ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਸੰਵਾਦ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















